Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ਸਰਕਾਰ ਨੇ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ ਦੇ ਜੇਲ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਨੇ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ
Laljit Singh Bhullar

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਪੁਨਰਵਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਵਿਅਕਤੀਆਂ ਨੂੰ ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਦਮ ਨਾਲ ਸਬੰਧਤਾਂ ਨੂੰ ਪੁਨਰਵਾਸ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਇੱਕ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਿਆਂ ਪ੍ਰਣਾਲੀ ਨਾ ਸਿਰਫ਼ ਸਜ਼ਾ ਦਿੰਦੀ ਹੈ, ਸਗੋਂ ਵਿਅਕਤੀਆਂ ਨੂੰ ਸਮਾਜ ਵਿੱਚ ਮੁੜ ਸਥਾਪਿਤ ਕਰਦੀ ਹੈ ਅਤੇ ਮੁੜ ਏਕੀਕਰਨ ਵੀ ਕਰਦੀ ਹੈ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੁਧਾਰ ਦੀ ਇੱਛਾ ਦਿਖਾਉਣ ਵਾਲੇ ਕੈਦੀਆਂ ਨੂੰ ਰਿਹਾਅ ਕਰਕੇ, ਸਰਕਾਰ ਦਾ ਉਦੇਸ਼ ਨਿਆਂ ਪ੍ਰਤੀ ਵਧੇਰੇ ਮਨੁੱਖੀ ਅਤੇ ਪ੍ਰਭਾਸ਼ਾਲੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ, “ਇਨ੍ਹਾਂ ਕੈਦੀਆਂ ਦੀ ਰਿਹਾਈ ਸਾਡੀ ਸਰਕਾਰ ਦੀ ਪੁਨਰਵਾਸ ਅਤੇ ਵਿਅਕਤੀਆਂ ਨੂੰ ਸਮਾਜ ਵਿੱਚ ਮੁੜ ਜੁੜਨ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।’’ ਉਨ੍ਹਾਂ ਕਿਹਾ ਕਿ, “ਅਸੀਂ ਦੂਜੇ ਮੌਕਿਆਂ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਇੱਕ ਵਧੇਰੇ ਹਮਦਰਦ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਸਮਰਪਿਤ ਹਾਂ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਦੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲਬਾਤ ਕਰਨ ਦੀ ਸਹੂਲਤ ਲਈ ਜੇਲ੍ਹਾਂ ਵਿੱਚ ਲਗਭਗ 800 ਕਾਲਿੰਗ ਸਿਸਟਮ ਸਥਾਪਿਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਗੈਰ ਕਾਨੂੰਨੀ ਮੋਬਾਇਲ ਫੋਨਾਂ ਦੀ ਵਰਤੋ ਕਰਨ ਦੀ ਕੋਸ਼ਿਸ਼ ਕਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗਰੀਬ ਕੈਦੀਆਂ ਨੂੰ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਫੋਨ ‘ਤੇ ਗੱਲਬਾਤ ਕਰਨ ਲਈ 15 ਦਿਨ ਵਿੱਚ ਕੁੱਲ 10 ਮਿੰਟ ਦੀਆਂ ਕਾਲਾਂ ਮੁਕਤ ਕਰਾਉਣ ਦੀ ਸੇਵਾ ਵੀ ਦਿੱਤੀ ਪ੍ਰਦਾਨ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News