Banner
Banner

ਪੰਜਾਬ ਸਰਕਾਰ ਨੇ ਇਰਾਕ ‘ਚ ਫਸੇ ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਚੰਡੀਗੜ੍ਹ– ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ […]
Amritpal Singh
By : Updated On: 07 Aug 2025 19:06:PM
ਪੰਜਾਬ ਸਰਕਾਰ ਨੇ ਇਰਾਕ ‘ਚ ਫਸੇ ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਚੰਡੀਗੜ੍ਹ– ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ।

ਇਸ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।

Read Latest News and Breaking News at Daily Post TV, Browse for more News

Ad
Ad