Journalism Of Hope

ਜਨਗਣਨਾ 2027 ਦੀਆਂ ਤਿਆਰੀਆਂ ’ਤੇ ਪੰਜਾਬ ਸਰਕਾਰ ਦੀ ਵੱਡੀ ਮੀਟਿੰਗ, ਮੁੱਖ ਸਕੱਤਰ KAP ਸਿਨਹਾ ਨੇ PCO’s ਨਾਲ ਕੀਤੀ ਸਮੀਖਿਆ

Governance Socio Economic Data Census: ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ […]
By : Updated On: 21 Sep 2026 18:37:PM
ਜਨਗਣਨਾ 2027 ਦੀਆਂ ਤਿਆਰੀਆਂ ’ਤੇ ਪੰਜਾਬ ਸਰਕਾਰ ਦੀ ਵੱਡੀ ਮੀਟਿੰਗ, ਮੁੱਖ ਸਕੱਤਰ KAP ਸਿਨਹਾ ਨੇ PCO’s ਨਾਲ ਕੀਤੀ ਸਮੀਖਿਆ
AI CCTV cameras

Governance Socio Economic Data Census: ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ।

ਇਸ਼ਤਿਹਾਰ

ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿੱਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਲ ਸਨ, ਨੇ ਹਿੱਸਾ ਲਿਆ।


ਮੀਟਿੰਗ ਦੇ ਸ਼ੁਰੂ ਵਿੱਚ, ਪੰਜਾਬ ਦੇ ਜਨਗਣਨਾ ਕਾਰਜਾਂ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਸਕੱਤਰ, ਐਸ.ਐਲ.ਸੀ.ਸੀ.ਸੀ. ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਦਾ ਸਵਾਗਤ ਕੀਤਾ।

ਇਸ ਕਾਨਫਰੰਸ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰੂਪ-ਰੇਖਾ, ਮਨੁੱਖੀ ਸਰੋਤਾਂ ਦੀ ਯੋਜਨਾਬੰਦੀ, ਸਿਖਲਾਈ ਅਤੇ ਤਾਇਨਾਤੀ, ਪੀ.ਈ. ਪ੍ਰਸ਼ਨਾਵਲੀ, ਡਿਜੀਟਲ ਸਾਧਨ, ਸਵੈ-ਗਿਣਤੀ, ਮੀਡੀਆ ਅਤੇ ਪ੍ਰਚਾਰ, ਖੇਤਰੀ ਪੱਧਰ ’ਤੇ ਤਿਆਰੀ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸ਼ਾਮਲ ਸਨ।

ਜਨਗਣਨਾ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੁਚਾਰੂ, ਸਮੇਂ ਸਿਰ ਅਤੇ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਅਤੇ ਤਕਨੀਕੀ ਪਹਿਲੂਆਂ ’ਤੇ ਵਿਸਥਾਰਤ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਮੁੱਖ ਸਕੱਤਰ ਨੇ ਜਨਗਣਨਾ ਨੂੰ ਇੱਕ ਕੌਮੀ ਅਭਿਆਸ ਵਜੋਂ ਦਰਸਾਉਂਦਿਆਂ ਕਿਹਾ ਕਿ ਜਨਗਣਨਾ ਦੇਸ਼ ਦੁਆਰਾ ਕੀਤੇ ਗਏ ਸਭ ਤੋਂ ਮਹੱਤਵਪੂਰਨ ਕੌਮੀ ਅਭਿਆਸਾਂ ਵਿੱਚੋਂ ਇੱਕ ਹੈ ਅਤੇ ਸ਼ਾਸਨ, ਯੋਜਨਾਬੰਦੀ, ਨੀਤੀ ਨਿਰਮਾਣ ਅਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਵਿੱਚ ਵਰਤੀ ਜਾਣ ਵਾਲੀ ਜਨਸੰਖਿਆਕ ਅਤੇ ਸਮਾਜਿਕ-ਆਰਥਿਕ ਜਾਣਕਾਰੀ ਦਾ ਇੱਕ ਅਹਿਮ ਆਧਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਨਾ ਸਿਰਫ਼ ਸੁਚੱਜੀ ਪ੍ਰਸ਼ਾਸਕੀ ਤਿਆਰੀ ਦੀ ਲੋੜ ਹੁੰਦੀ ਹੈ, ਸਗੋਂ ਹਰ ਪੱਧਰ ’ਤੇ ਵਚਨਬੱਧਤਾ, ਤਾਲਮੇਲ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ਦੀ ਵੀ ਲੋੜ ਹੁੰਦੀ ਹੈ। ਉਨ੍ਹਾਂ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਸ ਅਭਿਆਸ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਪੂਰੀ ਸਮਰਪਣ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਜਨਗਣਨਾ ਪ੍ਰਕਿਰਿਆ ਦੇ ਹਰ ਪੜਾਅ ਨੂੰ ਧਿਆਨ ਨਾਲ ਯੋਜਨਾਬੱਧ, ਨੇੜਿਓਂ ਨਿਗਰਾਨੀ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮਾਂ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਜਨਗਣਨਾ ਅਭਿਆਸ ਦੀ ਦਰੁਸਤਗੀ, ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਿਆ ਜਾ ਸਕੇ।

ਉਨ੍ਹਾਂ ਨੇ ਪੀ.ਸੀ.ਓਜ਼ ਨੂੰ ਸਮੁੱਚੀ ਫੀਲਡ ਮਸ਼ੀਨਰੀ ਦੀ ਪ੍ਰਭਾਵੀ ਅਗਵਾਈ ਕਰਨ ਦਾ ਸੱਦਾ ਦਿੱਤਾ, ਤਾਂ ਜਨਗਣਨਾ ਦੇ ਸਾਰੇ ਕਰਮਚਾਰੀਆਂ ਨੂੰ ਢੁਕਵੀਂ ਸਿਖਲਾਈ ਦਿੱਤੀ ਜਾਵੇ, ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੀਲਡ ਕਾਰਜਾਂ ਨੂੰ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।

ਦੇਸ਼ ਲਈ ’ਜਨਗਣਨਾ 2027’ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਇਸ ਪ੍ਰਕਿਰਿਆ ਨੂੰ ਸਫਲਤਾਪੂਰਵਕ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਾਰੇ ਪੀ.ਸੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਜਨਗਣਨਾ ਦੀਆਂ ਤਿਆਰੀਆਂ ਅਤੇ ਅਮਲ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਇਹ ਕਾਰਜ ਪੂਰੀ ਲਗਨ, ਸ਼ੁੱਧਤਾ, ਸੰਪੂਰਨਤਾ ਅਤੇ ਜ਼ਿੰਮੇਵਾਰੀ ਦੇ ਉੱਚਤਮ ਮਿਆਰਾਂ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ।

ਰਾਜ ਨੋਡਲ ਅਧਿਕਾਰੀ ਨੇ ਭਾਗ ਲੈਣ ਵਾਲਿਆਂ ਨੂੰ ਦੂਜੇ ਪੜਾਅ ਲਈ ਪ੍ਰਸ਼ਾਸਨਿਕ ਅਤੇ ਤਾਲਮੇਲ ਢਾਂਚੇ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਪੜਾਅ ’ਤੇ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ, ਨਿਰਧਾਰਤ ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਪੀ.ਸੀ.ਓਜ਼ ਨੂੰ ਸੰਬੋਧਨ ਕਰਦਿਆਂ ਸਟੇਟ ਨੋਡਲ ਅਫ਼ਸਰ ਨੇ ਕਿਹਾ ਕਿ ਤਿਆਰੀ ਦੇ ਪੜਾਅ ਤੋਂ ਹੀ ਨਿਰੰਤਰ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿੱਚ ਗਣਨਾ ਬਲਾਕਾਂ ਅਤੇ ਮਨੁੱਖੀ ਸਰੋਤਾਂ ਨੂੰ ਅੰਤਿਮ ਰੂਪ ਦੇਣਾ, ਸਿਖਲਾਈ, ਫੀਲਡ ਕਰਮਚਾਰੀਆਂ ਦੀ ਤਾਇਨਾਤੀ ਅਤੇ ਫੀਲਡ ਕਾਰਜ ਸ਼ਾਮਲ ਹਨ।

ਪੀ.ਸੀ.ਓਜ਼ ਨੂੰ ਜ਼ਿਲ੍ਹਾ ਅਤੇ ਚਾਰਜ ਪੱਧਰ ’ਤੇ ਪ੍ਰਭਾਵੀ ਸਮੀਖਿਆ ਅਤੇ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ, ਜਿਸ ਵਿੱਚ ਨਿਰੰਤਰ ਨਿਗਰਾਨੀ ਅਤੇ ਕਾਰਜਸ਼ੀਲ ਮੁੱਦਿਆਂ ਦੇ ਸਮੇਂ ਸਿਰ ਨਿਪਟਾਰੇ ’ਤੇ ਧਿਆਨ ਦੇਣ ਲਈ ਕਿਹਾ ਗਿਆ। ਅੰਤਰ-ਵਿਭਾਗੀ ਤਾਲਮੇਲ ਅਤੇ ਤਿਆਰੀਆਂ ਦੇ ਨਿਯਮਤ ਮੁਲਾਂਕਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਤਾਂ ਜੋ ਫੀਲਡ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸੇ ਵੀ ਕਮੀ ਬਾਰੇ ਜਾਣ ਕੇ ਇਸ ਨੂੰ ਦੂਰ ਕੀਤਾ ਜਾ ਸਕੇ।

ਸਟੇਟ ਨੋਡਲ ਅਫਸਰ ਨੇ ਅੱਗੇ ਕਿਹਾ ਕਿ ਜਨਗਣਨਾ ਮਸ਼ੀਨਰੀ ਦੇ ਹਰ ਪੱਧਰ ਨੂੰ ਆਪਣੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਪੂਰੀ ਸਪੱਸ਼ਟਤਾ ਹੋਣੀ ਚਾਹੀਦੀ ਹੈ ਅਤੇ ਸਾਰੀਆਂ ਗਤੀਵਿਧੀਆਂ ਨੂੰ ਪ੍ਰਵਾਨਿਤ ਜਨਗਣਨਾ ਪ੍ਰਕਿਰਿਆਵਾਂ ਪੂਰੀ ਸਖ਼ਤਰੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ।

ਪੀ.ਸੀ.ਓ. ਨੂੰ ਤਾਕੀਦ ਕੀਤੀ ਗਈ ਕਿ ਉਹ ਤਿਆਰੀ ਦੇ ਸ਼ੁਰੂਆਤੀ ਪੜਾਅ ਤੋਂ ਫੀਲਡ ਕਾਰਜਾਂ ਦੇ ਮੁਕੰਮਲ ਹੋਣ ਤੱਕ ਨੇੜਿਓਂ ਨਜ਼ਰਸਾਨੀ ਬਰਕਰਾਰ ਰੱਖਣ ਅਤੇ ਜਿੱਥੇ ਵੀ ਲੋੜ ਹੋਵੇ ਪੂਰੇ ਤਾਲਮੇਲ ਨਾਲ ਸਮੇਂ ਸਿਰ ਸੁਧਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਉਣ।

ਡਾਇਰੈਕਟਰ ਜਨਗਣਨਾ ਸੰਚਾਲਨ ਵੱਲੋਂ ਪੜਾਅ-2 ਦੀ ਤਿਆਰੀ, ਈ.ਬੀ. ਨੂੰ ਅੰਤਿਮ ਰੂਪ ਦੇਣ, ਐਚ.ਆਰ. ਯੋਜਨਾਬੰਦੀ ਅਤੇ ਸਿਖਲਾਈ ਬਾਰੇ:

ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਭਾਗ ਲੈਣ ਵਾਲਿਆਂ ਨੂੰ ਜਨਗਣਨਾ 2027 ਦੇ ਪੜਾਅ-2 ਲਈ ਸਮਾਂ-ਸਾਰਣੀ ਅਤੇ ਮੁੱਖ ਸੰਚਾਲਨ ਲੋੜਾਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵੱਖ-ਵੱਖ ਮਾਪਦੰਡਾਂ ’ਤੇ 40 ਪ੍ਰਸ਼ਨਾਂ ਵਾਲੀ ਪੀ.ਈ. ਪ੍ਰਸ਼ਨਾਵਲੀ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News