Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਦੇ ਗ੍ਰਹਿ ਵਿਭਾਗ ਨੇ ਅਹਿਮ ਪ੍ਰਸ਼ਾਸਕੀ ਤਬਦੀਲੀਆਂ ਕਰਦਿਆਂ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰ ਦਿੱਤੇ ਹਨ। ਗਵਰਨਰ ਦੇ ਹੁਕਮਾਂ ਅਧੀਨ ਜਾਰੀ ਇਸ ਅਦੇਸ਼ ਮੁਤਾਬਕ, ਫਿਰੋਜ਼ਪੁਰ ਰੇਂਜ ਦੇ DIG ਹਰਮਨਬੀਰ ਸਿੰਘ, IPS (SPS:2010) ਨੂੰ ਉਹਨਾਂ ਦੇ ਮੌਜੂਦਾ ਅਹੁਦੇ ਤੋਂ ਹਟਾ ਕੇ DIG PAP, ਜਲੰਧਰ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ।ਦੱਸ ਦਈਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਦੇ ਗ੍ਰਹਿ ਵਿਭਾਗ ਨੇ ਅਹਿਮ ਪ੍ਰਸ਼ਾਸਕੀ ਤਬਦੀਲੀਆਂ ਕਰਦਿਆਂ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰ ਦਿੱਤੇ ਹਨ। ਗਵਰਨਰ ਦੇ ਹੁਕਮਾਂ ਅਧੀਨ ਜਾਰੀ ਇਸ ਅਦੇਸ਼ ਮੁਤਾਬਕ, ਫਿਰੋਜ਼ਪੁਰ ਰੇਂਜ ਦੇ DIG ਹਰਮਨਬੀਰ ਸਿੰਘ, IPS (SPS:2010) ਨੂੰ ਉਹਨਾਂ ਦੇ ਮੌਜੂਦਾ ਅਹੁਦੇ ਤੋਂ ਹਟਾ ਕੇ DIG PAP, ਜਲੰਧਰ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਹਰਮਨਬੀਰ ਸਿੰਘ ਦੀ ਅਗਵਾਈ ਦੌਰਾਨ ਹੀ ਕਤਲ ਦੇ ਮਾਮਲੇ ‘ਚ ਢਾਹੇ ਗਏ ਸ਼ੂਟਰ ਬਾਦਲ ਦਾ ਐਨਕਾਊਂਟਰ ਕੀਤਾ ਗਿਆ ਸੀ। ਬਾਦਲ RSS ਲੀਡਰ ਨਵੀਨ ਅਰੋੜਾ ਦੇ ਕਤਲ ਮਾਮਲੇ ਦਾ ਮੁੱਖ ਸ਼ੂਟਰ ਸੀ, ਜੋ ਕਾਫ਼ੀ ਸਮੇਂ ਤੋਂ ਪੁਲਿਸ ਤੋਂ ਬਚ ਰਿਹਾ ਸੀ।
ਇਸਦੇ ਨਾਲ ਹੀ ਲੁਧਿਆਣਾ ਦੇ DCP ਹੇਡਕਵਾਟਰਜ਼ ਸਨੇਹਦੀਪ ਸ਼ਰਮਾ, IPS (SPS:2011) ਨੂੰ ਫਿਰੋਜ਼ਪੁਰ ਰੇਂਜ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਹੁਣ ਨਵੇਂ DIG PAP ਜਲੰਧਰ ਦੇ ਕੰਮਾਂ ਦੇ ਨਾਲ-ਨਾਲ ਫਿਰੋਜ਼ਪੁਰ ਰੇਂਜ ਦੇ DIG ਦੇ ਕੰਮ ਨੂੰ ਵੀ ਦੇਖਣਗੇ।
ਗ੍ਰਹਿ ਵਿਭਾਗ ਵਲੋਂ ਜਾਰੀ ਨੋਟਿਸ ਮੁਤਾਬਕ ਦੋਵੇਂ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ‘ਤੇ ਤੁਰੰਤ ਚਾਰਜ ਸੰਭਾਲਣ ਦੇ ਹੁਕਮ ਹਨ। ਇਹ ਤਬਾਦਲੇ ਸੂਬੇ ਦੀ ਚੋਣ ਕਮਿਸ਼ਨ ਦੀ ਸੰਮਤੀ ਅਤੇ ਸਮਰੱਥ ਅਥਾਰਟੀ ਦੀ ਮਨਜ਼ੂਰੀ ਨਾਲ ਕੀਤੇ ਗਏ ਹਨ।
ਚੰਡੀਗੜ੍ਹ ਵਿੱਚ ਜਾਰੀ ਆਦੇਸ਼ਾਂ ਦੀਆਂ ਕਾਪੀਆਂ ਕੇਂਦਰ ਗ੍ਰਹਿ ਮੰਤ੍ਰਾਲੇ, ਮੁੱਖ ਮੰਤਰੀ ਦਫ਼ਤਰ, ਚੋਣ ਕਮਿਸ਼ਨ, ਪੁਲਿਸ ਮੁਖੀ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News