Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਰਾਖੀ, ਲਗਾਤਾਰ ਲੋਕਾਂ ਦੇ ਮਸਲੇ ਸੁਣ ਰਹੇ ਬਲਜੀਤ ਕੌਰ

Dr. Baljit Kaur Visited Malout: ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Dr. Baljit Kaur Visited Malout: ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ।

ਲੋਕ ਮਿਲਣੀ ਦੌਰਾਨ ਕੈਬਨਟ ਮੰਤਰੀ ਨੇ ਦੁਕਾਨਦਾਰਾਂ ਅਤੇ ਹੋਰਨਾਂ ਲੋਕਾਂ ਦੇ ਜ਼ਿਆਦਾਤਰ ਮਸਲੇ ਅਤੇ ਸ਼ਿਕਾਇਤਾਂ ਮੌਕੇ ‘ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਸਮਾਂਬੱਧ ਅਤੇ ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤਰ੍ਹਾਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਪੰਜਾਬ ਦਾ ਵਡਮੁੱਲਾ ਪਾਣੀ ਬੀਬੀਐਮਬੀ ਜ਼ਰੀਏ ਲੁੱਟਣਾ ਚਾਹੁੰਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਸਾਰੀ ਕੈਬਨਿਟ ਇਸ ਲੁੱਟ ਦਾ ਡੱਟ ਕੇ ਵਿਰੋਧ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ‘ਤੇ ਪਹੁੰਚ ਕੇ ਬੀਐਮਬੀ ਦੇ ਅਧਿਕਾਰੀਆਂ ਨੂੰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਤੋਂ ਵਰਜ ਰਹੇ ਹਨ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਹੋਰ ਮੰਤਰੀ ਵੀ ਲਗਾਤਾਰ ਸੂਬੇ ਦੇ ਹੱਕਾਂ ਲਈ ਧਰਨਾ ਦੇ ਰਹੇ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਡਾਕਾ ਪੈਣ ਨਾਲ ਮਲੋਟ ਵਰਗੇ ਹਲਕੇ ਜੋ ਕਿ ਨਹਿਰਾਂ ਦੀਆਂ ਟੇਲਾਂ ਤੇ ਪੈਂਦੇ ਹਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਉਹਨਾਂ ਕਿਹਾ ਕਿ ਜੇਕਰ ਖੇਤੀਬਾੜੀ ਲਈ ਪੰਜਾਬ ਨੂੰ ਲੋੜੀਦਾ ਨਹਿਰੀ ਪਾਣੀ ਨਾ ਮਿਲਿਆ ਤਾਂ ਇਥੋਂ ਦੀ ਉਪਜਾਊ ਧਰਤੀ ਮਾਰੂਥਲ ਵੀ ਬਣ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News