Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਸਰਕਾਰ ਨੇ Doorstep Delivery ਸੇਵਾਵਾਂ ਦੀ ਫ਼ੀਸ ‘ਚ ਕੀਤੀ ਵੱਡੀ ਕਟੌਤੀ

Punjab Government Doorstep Delivery Services: ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਡੋਰਸਟੈੱਪ ਡਿਲੀਵਰੀ ਸਰਵਿਸ ਦੀ ਫ਼ੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਇਹ ਐਲਾਨ ਅੱਜ ਯਾਨੀ 5 ਅਪ੍ਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਨੇ Doorstep Delivery ਸੇਵਾਵਾਂ ਦੀ ਫ਼ੀਸ ‘ਚ ਕੀਤੀ ਵੱਡੀ ਕਟੌਤੀ
Punjab Government Doorstep Delivery Services

Punjab Government Doorstep Delivery Services: ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਡੋਰਸਟੈੱਪ ਡਿਲੀਵਰੀ ਸਰਵਿਸ ਦੀ ਫ਼ੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਇਹ ਐਲਾਨ ਅੱਜ ਯਾਨੀ 5 ਅਪ੍ਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ 406 ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨੂੰ ਲੋਕ ਹੈਲਪਲਾਈਨ ਨੰਬਰ 1076 ’ਤੇ ਫੋਨ ਕਰਕੇ ਘਰ ਬੈਠੇ ਬੁੱਕ ਕਰਵਾ ਸਕਦਾ ਹਨ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਸਰਪੰਚ, ਨੰਬਰਦਾਰ ਤੇ ਕੌਂਸਲਰਾਂ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਨਲਾਈਨ ਤਸਦੀਕ ਸਿਸਟਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਵਿੱਚ ਅਗਲੇ ਮਹੀਨੇ ਤੋਂ ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਹੀ ਲੋਕਾਂ ਦੇ ਦਸਤਾਵੇਜ਼ ਤਸਦੀਕ ਕਰਨਗੇ।

ਅੱਜ ਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਅਪਰੈਲ ਮਹੀਨੇ ਦੇ ਆਖਰ ਤੱਕ ਸਾਰੇ ਲਗਪਗ 43,000 ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਦੀਆਂ ਆਨਲਾਈਨ ਆਈਡੀਜ਼ ਤਿਆਰ ਕਰ ਦਿੱਤੀਆਂ ਜਾਣ ਤਾਂ ਜੋ ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਹੀ ਲੋਕਾਂ ਦੇ ਦਸਤਾਵੇਜ਼ ਤਸਦੀਕ ਕਰ ਸਕਣ। ਇਸ ਨਾਲ ਲੋਕਾਂ ਨੂੰ ਸਰਪੰਚ, ਨੰਬਰਦਾਰ ਤੇ ਕੌਂਸਲਰਾਂ ਦੇ ਪਿੱਛੇ ਭਟਕਣਾ ਨਹੀਂ ਪਵੇਗਾ।

Read Latest News and Breaking News at Daily Post TV, Browse for more News

Ad
Ad

Punjab District News