Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ।

ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਜਿਲ੍ਹਾ ਅੰਮ੍ਰਿਤਸਰ ਦੇ 657, ਬਰਨਾਲਾ ਦੇ 07, ਬਠਿੰਡਾ ਦੇ 44, ਫਿਰੋਜਪੁਰ ਦੇ 124, ਗੁਰਦਾਸਪੁਰ ਦੇ 509, ਹੁਸ਼ਿਆਰਪੁਰ ਦੇ 79 ਅਤੇ ਜਲੰਧਰ ਦੇ 92 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 143, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 42, ਪਠਾਨਕੋਟ ਦੇ 290 ਰੂਪਨਗਰ ਦੇ 35, ਐਸ.ਏ.ਐਸ.ਨਗਰ ਦੇ 13, ਸੰਗਰੂਰ ਦੇ 50 ਅਤੇ ਮਾਲੇਰਕੋਟਲਾ ਦੇ 285 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

Read Latest News and Breaking News at Daily Post TV, Browse for more News

Ad
Ad

Punjab District News