Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

Punjab Ashirwad Scheme 2026; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

Punjab Ashirwad Scheme 2026; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News