Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ

Punjab government strict on employees’ strike: ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਅਤੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰਨ ਦੇ ਸੰਕੇਤ ਦਿੱਤੇ ਹਨ। ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਨੇ 21 ਅਕਤੂਬਰ 2026 ਨੂੰ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਰਕਾਰੀ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ

Punjab government strict on employees’ strike: ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਅਤੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰਨ ਦੇ ਸੰਕੇਤ ਦਿੱਤੇ ਹਨ। ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਨੇ 21 ਅਕਤੂਬਰ 2026 ਨੂੰ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਰਕਾਰੀ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਕਾਰਵਾਈ ਮੁੱਖ ਸਕੱਤਰ ਨਾਲ ਮੁਲਾਜ਼ਮ ਆਗੂਆਂ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕੀਤੀ ਗਈ। ਵਿਭਾਗ ਵੱਲੋਂ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗੀ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ 21 ਅਕਤੂਬਰ ਨੂੰ ਬਿਨਾਂ ਸਬੰਧਤ ਅਧਿਕਾਰੀ ਦੀ ਪ੍ਰਵਾਨਗੀ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ।

ਇਨ੍ਹਾਂ ਸੂਚੀਆਂ ਨੂੰ ਈਮੇਲ ਰਾਹੀਂ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਕੋਲ ਭੇਜਣ ਲਈ ਕਿਹਾ ਗਿਆ ਹੈ। ਹਾਲਾਂਕਿ, ਜਾਰੀ ਕੀਤੇ ਸਰਕੂਲਰ ਵਿੱਚ ਗੈਰ-ਹਾਜ਼ਰ ਮੁਲਾਜ਼ਮਾਂ ਵਿਰੁੱਧ ਕਿਸੇ ਖ਼ਾਸ ਸਜ਼ਾ ਜਾਂ ਅਗਲੀ ਕਾਰਵਾਈ ਬਾਰੇ ਸਪੱਸ਼ਟ ਤੌਰ ’ਤੇ ਕੁਝ ਨਹੀਂ ਕਿਹਾ ਗਿਆ।

21 ਤੇ 22 ਅਕਤੂਬਰ ਨੂੰ ਹੜਤਾਲ ’ਤੇ ਹਨ ਮੁਲਾਜ਼ਮ
ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਸਰਕਾਰੀ ਕਰਮਚਾਰੀ 21 ਅਤੇ 22 ਅਕਤੂਬਰ ਨੂੰ ਦੋ ਰੋਜ਼ਾ ਹੜਤਾਲ ਕਰ ਰਹੇ ਹਨ। ਮੁਲਾਜ਼ਮ ਜਥੇਬੰਦੀਆਂ ਨੇ 22 ਅਕਤੂਬਰ ਤੋਂ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਇਸੇ ਤਰ੍ਹਾਂ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਮੁੜ ਗੈਰ-ਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਮੰਗੇ ਜਾਣ ਨਾਲ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਵਧਣ ਦੇ ਆਸਾਰ ਹਨ।

Read Latest News and Breaking News at Daily Post TV, Browse for more News

Ad
Ad

Punjab District News