Flood In Punjab; ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕੇ ਪ੍ਰਭਾਵਿਤ ਹੋਏ ਹਨ। ਜਿੱਥੇ ਹੜ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਪਣੇ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਿਲੀਫ ਫੰਡ ਵਿੱਚ ਦਿੱਤੀ ਗਈ ਹੈ। ਉਸ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਵੱਲੋਂ ਹੜ੍ਹ ਪਭਾਵਿਤ ਇਲਾਕੇ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਪਣੇ ਹਲਕੇ ਵਿੱਚੋਂ 11 ਟਰੱਕ ਰਾਹਤ ਸਮੱਗਰੀ ਦੇ ਵੱਖ-ਵੱਖ ਏਰੀਆ ਦੇ ਵਿੱਚ ਭੇਜੇ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵੱਲੋਂ ਜੋ ਵੀ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਕਰ ਸਕਦੇ ਹੋਏ ਤਾਂ ਕੀਤੀ ਜਾਏਗੀ, ਸਾਡੇ ਵੱਲੋਂ 11 ਟਰੱਕ ਭੇਜੇ ਗਏ ਨੇ ਜੇਕਰ ਆਉਣ ਵਾਲੇ ਸਮੇਂ ਵਿੱਚ ਹੋਰ ਜਰੂਰਤ ਪਏਗੀ ਤਾਂ ਸਾਡੇ ਵੱਲੋਂ ਹੋਰ ਵੀ ਟਰੱਕ ਰਾਹਤ ਸਮੱਗਰੀ ਲਈ ਭੇਜੇ ਜਾਣਗੇ।