Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹੁਣ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ, ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Punjab Smart Anganwadis: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Smart Anganwadis: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ।

ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ ‘ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭੇਜੀ ਜਾਵੇਗੀ, ਤਾਂ ਜੋ ਅਗਲੇ ਪੱਧਰ ‘ਤੇ ਵੀ ਜਲਦੀ ਕਾਰਵਾਈ ਹੋ ਸਕੇ।

ਵਰਕਰਾਂ ਅਤੇ ਹੈਲਪਰਾਂ ਦੀ ਮੰਗ ਨੂੰ ਤਰਜੀਹੀ ਅਧਾਰ ‘ਤੇ ਕੀਤਾ ਜਾ ਰਿਹਾ ਪੂਰਾ

ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਨਾਲ ਹੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ, ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News