Banner
Banner

ਪੰਜਾਬ ਸਰਕਾਰ ਨੇ ਪਾਵਰਕੌਮ ਦੇ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ

ਪੰਜਾਬ ਸਰਕਾਰ ਨੇ ਅੱਜ ਪਾਵਰਕਾਮ ਦੇ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਵੱਲੋਂ ਜਾਰੀ ਹੁਕਮਾਂ ਵਿੱਚ ਹਰਜੀਤ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਪਾਵਰਕਾਮ ਵੱਲੋਂ ਆਪਣੇ ਕੋਲੇ ਦੀ ਖੁਦਾਈ ਕਰਨ ਦੇ ਬਾਵਜੂਦ, ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ […]
Khushi
By : Updated On: 05 Nov 2025 12:26:PM
ਪੰਜਾਬ ਸਰਕਾਰ ਨੇ ਪਾਵਰਕੌਮ ਦੇ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ

ਪੰਜਾਬ ਸਰਕਾਰ ਨੇ ਅੱਜ ਪਾਵਰਕਾਮ ਦੇ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਵੱਲੋਂ ਜਾਰੀ ਹੁਕਮਾਂ ਵਿੱਚ ਹਰਜੀਤ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ ਹਨ।

ਜਾਰੀ ਹੁਕਮਾਂ ਅਨੁਸਾਰ, ਪਾਵਰਕਾਮ ਵੱਲੋਂ ਆਪਣੇ ਕੋਲੇ ਦੀ ਖੁਦਾਈ ਕਰਨ ਦੇ ਬਾਵਜੂਦ, ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਿੱਚ ਬਾਲਣ ਦੀ ਕੀਮਤ 0.75 ਪੈਸੇ ਮਹਿੰਗੀ ਹੋ ਕੇ 1.25 ਰੁਪਏ ਪ੍ਰਤੀ ਯੂਨਿਟ ਹੋ ਰਹੀ ਹੈ। ਨਤੀਜੇ ਵਜੋਂ, ਸੂਬੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਹੁਕਮਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਇਸ ਗੰਭੀਰ ਲਾਭ-ਨੁਕਸਾਨ ਵਾਲੀ ਸਥਿਤੀ ਲਈ ਜ਼ਿੰਮੇਵਾਰ ਹਨ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬਿਜਲੀ ਵਿਭਾਗ ਵਿੱਚ ਵਿਆਪਕ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀ ਕਾਰਵਾਈ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad