Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ NRI ਮਿਲਣੀ: ਡਾ. ਰਵਜੋਤ ਸਿੰਘ

Punjab News; ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ NRI ਮਿਲਣੀ: ਡਾ. ਰਵਜੋਤ ਸਿੰਘ
Dr. Ravjot Singh

Punjab News; ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਐਨ.ਆਰ.ਆਈਜ਼ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਐਨ.ਆਰ.ਆਈਜ਼ ਦੀਆਂ ਪੰਜਾਬ ਵਿੱਚ ਪਈਆਂ ਜ਼ਮੀਨ ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਆਰ.ਆਈਜ਼ ਸਭਾ ਦੀ ਜਲਦ ਚੋਣ ਕਰਵਾਈ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾਵੇ।

ਇਸ ਮੌਕੇ ਐਨ. ਆਰ.ਆਈ ਵਿਭਾਗ ਦੇ ਸਕੱਤਰ ਵੀ. ਐਨ. ਜ਼ਾਦੇ, ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਵਧੀਕ ਸਕੱਤਰ ਐਨ. ਆਰ.ਆਈ ਆਰ. ਬੀ.ਐਸ ਬਰਾੜ ਅਤੇ ਏ.ਆਈ.ਜੀ ਅਜਿੰਦਰ ਸਿੰਘ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News