Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ ‘ਤੇ ਉਤਾਰੂ- ਸੁਖਬੀਰ ਬਾਦਲ

Punjab News: ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ ‘ਤੇ ਪੂਰੀ ਤਰ੍ਹਾਂ ਉਤਾਰੂ ਹੋ ਚੁੱਕੀ ਹੈ। ਉਸ ਨੇ ਬੀਤੇ ਦਿਨ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਪੁਲਿਸ ਰਾਹੀਂ ਹਰ ਹੱਥਕੰਡਾ ਅਪਣਾ ਕੇ ਵਿਰੋਧੀਆਂ ਨੂੰ ਪੇਪਰ ਭਰਨ ਤੋਂ ਰੋਕਿਆ ਹੈ। ਜਿਸ ਦੀ ਮਿਸਾਲ ਐਸ.ਐਸ.ਪੀ. […]
Nishant Malyan
By : Updated On: 05 Dec 2025 17:25:PM
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ ‘ਤੇ ਉਤਾਰੂ- ਸੁਖਬੀਰ ਬਾਦਲ
Sukhbir Singh Badal Baisakhi Conference

Punjab News: ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ ‘ਤੇ ਪੂਰੀ ਤਰ੍ਹਾਂ ਉਤਾਰੂ ਹੋ ਚੁੱਕੀ ਹੈ। ਉਸ ਨੇ ਬੀਤੇ ਦਿਨ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਪੁਲਿਸ ਰਾਹੀਂ ਹਰ ਹੱਥਕੰਡਾ ਅਪਣਾ ਕੇ ਵਿਰੋਧੀਆਂ ਨੂੰ ਪੇਪਰ ਭਰਨ ਤੋਂ ਰੋਕਿਆ ਹੈ। ਜਿਸ ਦੀ ਮਿਸਾਲ ਐਸ.ਐਸ.ਪੀ. ਪਟਿਆਲਾ ਦੀ ਵਾਇਰਲ ਹੋਈ ਇਕ ਵੀਡੀਓ ਤੋਂ ਮਿਲਦੀ ਹੈ। ਜਿਸ ਵਿਚ ਉਹ ਆਪਣੇ ਅਫਸਰਾਂ ਨੂੰ ਵਿਰੋਧੀਆ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਣ ਲਈ ਹਦਾਇਤਾਂ ਦੇ ਰਿਹਾ ਹੈ।

ਇਸ਼ਤਿਹਾਰ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਨਾਨਕ ਦਰਬਾਰ ਝਾਡੇ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਨੂੰ ਪਤਾ ਹੈ ਕਿ ਹੁਣ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਹਨ । ਇਸ ਲਈ ਉਹ ਪੁਲਿਸ ਦਾ ਸਹਾਰਾ ਲੈ ਕੇ ਚੋਣਾਂ ਜਿੱਤਣ ਲਈ ਹਰ ਹੱਥਕੰਡਾ ਅਪਣਾ ਰਹੇ ਹਨ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਮਾਣਯੋਗ ਅਦਾਲਤ ਰਾਹੀਂ ਲੋਕਤੰਤਰ ਦਾ ਘਾਣ ਕਰਨ ਵਾਲੇ ਅਫਸਰਾਂ ਨੂੰ ਸਜਾ ਦਿਵਾ ਕੇ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News