Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ 13000 ਪਿੰਡਾਂ ‘ਚ ਬਣਾਏ ਜਾਣਗੇ ਮੌਡਰਨ ਸਟੇਡੀਅਮ

ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ – ਬਹਿਲ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ 13000 ਪਿੰਡਾਂ ‘ਚ ਬਣਾਏ ਜਾਣਗੇ ਮੌਡਰਨ ਸਟੇਡੀਅਮ
Bhagwant MAnn

ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ – ਬਹਿਲ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਇਹ ਉਪਰਾਲੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਗੇ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣਗੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸੂਬੇ ਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News