Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ, ₹49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼

Drug-free Punjab: ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਮਾਜਕ, ਆਰਥਿਕ ਅਤੇ ਮਨੋਵਿਗਿਆਨਕ ਮਦਦ ਲਈ ਪੰਜਾਬ ਸਰਕਾਰ ਇੱਕ ਵੱਖਰਾ ਸਮਰਥਨ ਮਾਡਲ ਲਾਗੂ ਕਰ ਰਹੀ ਹੈ। Campaign against Drugs in Punjab: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ, ₹49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼

Drug-free Punjab: ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਮਾਜਕ, ਆਰਥਿਕ ਅਤੇ ਮਨੋਵਿਗਿਆਨਕ ਮਦਦ ਲਈ ਪੰਜਾਬ ਸਰਕਾਰ ਇੱਕ ਵੱਖਰਾ ਸਮਰਥਨ ਮਾਡਲ ਲਾਗੂ ਕਰ ਰਹੀ ਹੈ।

Campaign against Drugs in Punjab: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਨੂੰ ਇੱਕ ਮਜ਼ਬੂਤ ਮਾਡਲ ਰਾਹੀਂ ਜੋੜ ਕੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ।

ਪੰਜਾਬ ਭਵਨ, ਚੰਡੀਗੜ੍ਹ ਵਿੱਚ ਆਯੋਜਿਤ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ‘ਜ਼ੀਰੋ ਟੋਲਰੈਂਸ’ ਨੀਤੀ ਅਧੀਨ ਤਸਕਰੀ ਅਤੇ ਨਸ਼ਾ ਸਪਲਾਈ ਦੇ ਮਾਮਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕ ਸੰਪਰਕ ਸਮੇਤ ਸਾਰੇ ਵਿਭਾਗ ਇੱਕਜੁੱਟ ਹੋ ਕੇ ਕੰਮ ਕਰਨ — ਤਾਂ ਜੋ ਨਸ਼ਾ-ਮੁਕਤੀ ਕਾਰਜ ਯੋਜਨਾ ਦੀ ਪ੍ਰਭਾਵਸ਼ੀਲਤਾ ਲਾਗੂ ਹੋ ਸਕੇ।

ਮੀਟਿੰਗ ਵਿੱਚ ਦੱਸਿਆ ਗਿਆ ਕਿ 2024–25 ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 800 ਤੋਂ ਵੱਧ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ 7.5 ਲੱਖ ਲੋਕਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ‘ਤੇ ਭਰੋਸੇ ਨੂੰ ਦਰਸਾਉਂਦੀ ਹੈ। ਇਹ ਮੁਹਿੰਮ ਸੂਬੇ ਦੇ ਹਰ ਪੱਧਰ ‘ਤੇ ਮਜ਼ਬੂਤ ਲੋਕ-ਸਹਿਯੋਗ ਨਾਲ ਚੱਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਮਾਜਕ, ਆਰਥਿਕ ਅਤੇ ਮਨੋਵਿਗਿਆਨਕ ਮਦਦ ਲਈ ਪੰਜਾਬ ਸਰਕਾਰ ਇੱਕ ਵੱਖਰਾ ਸਮਰਥਨ ਮਾਡਲ ਲਾਗੂ ਕਰ ਰਹੀ ਹੈ। ਇਸ ਵਿੱਚ ਕੌਂਸਲਿੰਗ, ਰੋਜ਼ਗਾਰ-ਕੇਂਦ੍ਰਿਤ ਟ੍ਰੇਨਿੰਗ, ਪੁਨਰਵਾਸ ਅਤੇ ਸਮਾਜਕ ਇੰਟੀਗ੍ਰੇਸ਼ਨ ਵਰਗੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਪ੍ਰਭਾਵਿਤ ਵਿਅਕਤੀ ਨਵੀਂ ਸ਼ੁਰੂਆਤ ਕਰ ਸਕੇ।

ਮੀਟਿੰਗ ਦੌਰਾਨ 2025–26 ਲਈ ਨਸ਼ਾ ਮੁਕਤ ਯੋਜਨਾ ਤਹਿਤ ₹49.96 ਕਰੋੜ ਦੇ ਸਟੇਟ ਐਕਸ਼ਨ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸਿੱਖਿਆ, ਸਿਹਤ, ਖੇਡਾਂ, ਅਤੇ ਲੋਕ ਸੰਪਰਕ ਵਿਭਾਗਾਂ ਰਾਹੀਂ ਜਾਗਰੂਕਤਾ, ਇਲਾਜ, ਡੀ-ਐਡਿਕਸ਼ਨ ਸੇਵਾਵਾਂ ਅਤੇ ਸਮਰੱਥਾ ਨਿਰਮਾਣ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਅੰਤ ਵਿੱਚ, ਮੰਤਰੀ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਰਦੇਸ਼ ਦਿੱਤੇ ਕਿ “ਨਸ਼ਾ-ਮੁਕਤ ਪੰਜਾਬ ਸਾਡਾ ਸਾਂਝਾ ਟੀਚਾ ਹੈ — ਸਾਰੇ ਵਿਭਾਗ ਕਾਰਜ ਯੋਜਨਾ ਨੂੰ ਸਮਾ-ਬੱਧ ਅਤੇ ਤੁਰੰਤ ਢੰਗ ਨਾਲ ਜ਼ਮੀਨ ‘ਤੇ ਲਿਆਉਣ।”

ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਈ.ਜੀ ਅਕਸ਼ਦੀਪ ਸਿੰਘ ਔਲਖ, ਜੇਲ੍ਹ ਵਿਭਾਗ ਦੇ ਆਈ.ਜੀ ਆਰ.ਕੇ ਅਰੋੜਾ, ਉਚੇਰੀ ਸਿੱਖਿਆ ਅਤੇ ਸਕੂਲ ਵਿਭਾਗ ਦੇ ਜਾਇੰਟ ਸਕੱਤਰ ਸੰਜੀਵ ਸ਼ਰਮਾ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਡਾਇਰੈਕਟਰ ਚਰਨਜੀਤ ਸਿੰਘ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਹਾਇਕ ਲੋਕ ਸੰਪਰਕ ਅਧਿਕਾਰੀ ਸ੍ਰੀਮਤੀ ਦਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News