Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Arrested for taking bribe:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਯਾਨੀ 23 ਅਪ੍ਰੈਲ ਨੂੰ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
Arrested for taking bribe

Arrested for taking bribe:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਯਾਨੀ 23 ਅਪ੍ਰੈਲ ਨੂੰ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News