Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਰਾਲਾ

Punjab News: ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (CWSN) ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਨਾਭਾ ਬਲਾਕ ਦੇ ਸਰਕਾਰੀ ਸਕੂਲ ਸਹੌਲੀ ਵਿੱਚ 30 ਤੋਂ ਵੱਧ ਸਪੈਸ਼ਲ ਬੱਚਿਆਂ ਨੂੰ ਲੱਖਾਂ ਰੁਪਏ ਦੀ ਸਹਾਇਕ ਸਮੱਗਰੀ ਵੰਡ ਕੀਤੀ ਗਈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਸਰਕਾਰੀ ਸਕੂਲ ਸਹੌਲੀ ਵਿਖੇ ਸਪੈਸ਼ਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਰਾਲਾ

Punjab News: ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (CWSN) ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਨਾਭਾ ਬਲਾਕ ਦੇ ਸਰਕਾਰੀ ਸਕੂਲ ਸਹੌਲੀ ਵਿੱਚ 30 ਤੋਂ ਵੱਧ ਸਪੈਸ਼ਲ ਬੱਚਿਆਂ ਨੂੰ ਲੱਖਾਂ ਰੁਪਏ ਦੀ ਸਹਾਇਕ ਸਮੱਗਰੀ ਵੰਡ ਕੀਤੀ ਗਈ।

ਜਿਸ ਦੇ ਤਹਿਤ ਨਾਭਾ ਬਲਾਕ ਦੇ ਸਰਕਾਰੀ ਸਕੂਲ ਸਹੌਲੀ ਵਿਖੇ ਸਪੈਸ਼ਲ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਸਮਾਨ ਦਿੱਤਾ ਗਿਆ। ਜਿਸ ਵਿੱਚ ਟਰਾਈ ਸਾਈਕਲ, ਬਨਾਵਟੀ ਅੰਗ, ਕੰਨਾਂ ਵਾਲੀਆਂ ਮਸ਼ੀਨਾਂ ਅਤੇ ਉਨਾ ਦੀ ਹਰ ਰੋਜ਼ ਵਰਤੋਂ ਵਿੱਚ ਆਉਣ ਵਾਲੇ ਸਮਾਨ ਦੀਆਂ ਕਿੱਟਾਂ ਵੀ ਦਿੱਤੀਆਂ ਗਈਆਂ। ਇਸ ਉਪਰਾਲੇ ਤੋਂ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸਪੈਸ਼ਲ ਬੱਚਿਆਂ ਦੇ ਲਈ ਜੋ ਪੰਜਾਬ ਸਰਕਾਰ ਕਰ ਰਹੀ ਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਅਸੀਂ ਇਨਾ ਖਰਚਾ ਇਹਨਾਂ ਬੱਚਿਆਂ ਦਾ ਨਹੀਂ ਉਠਾ ਸਕਦੇ।

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (CWSN – Children with Special Needs) ਨੂੰ ਸਹਾਇਕ ਉਪਕਰਣ ਅਤੇ ਮੁਫ਼ਤ ਸਮੱਗਰੀ ਵੰਡਣਾ ਇੱਕ ਬਹੁਤ ਹੀ ਮਾਨਵਤਾਵਾਦੀ ਅਤੇ ਸ਼ਲਾਘਾਯੋਗ ਕਦਮ ਹੈ। ਇਹ ਕਦਮ ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਸੁਖਾਲਾ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ।

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਹਨ, ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ‘ਤੇ ਬੋਝ ਨਾ ਪਵੇ।

ਇਸ ਵਿੱਚ ਵੀਲ੍ਹ-ਚੇਅਰ, ਟ੍ਰਾਈ-ਸਾਈਕਲ, ਕੰਨਾਂ ਦੀਆਂ ਮਸ਼ੀਨਾਂ (Hearing Aids), ਕੈਲੀਪਰਸ, ਅਤੇ ਬ੍ਰੇਲ ਕਿੱਟਾਂ ਵਰਗੀਆਂ ਚੀਜ਼ਾਂ ਸ਼ਾਮਲ ਹੁੰਦੀਆਂ ਹਨ।ਸਿੱਖਿਆ ਵਿਭਾਗ ਅਕਸਰ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਧਰ ‘ਤੇ ਅਸੈਸਮੈਂਟ ਕੈਂਪ ਲਗਾਉਂਦਾ ਹੈ, ਜਿੱਥੇ ਡਾਕਟਰਾਂ ਦੀ ਸਲਾਹ ਮੁਤਾਬਕ ਬੱਚਿਆਂ ਨੂੰ ਲੋੜੀਂਦੀ ਸਮੱਗਰੀ ਦਿੱਤੀ ਜਾਂਦੀ ਹੈ। ਨਾਭਾ ਅਧੀਨ ਆਉਂਦੇ ਸਰਕਾਰ ਸਕੂਲ ਵਿੱਚ ਪੜ੍ਹ ਰਹੇ 30 ਤੋਂ ਜਿਆਦਾ ਬੱਚਿਆਂ ਨੂੰ ਲੱਖਾਂ ਰੁਪਏ ਦੀ ਸਮਗਰੀ ਦਿੱਤੀ ਗਈ।

ਇਸ ਮੌਕੇ ਤੇ ਸਮੱਗਰ ਸਿੱਖਿਆ ਅਭਿਆਨ ਦੇ ਕੋਆਰਡੀਨੇਟਰ ਪੁਨੀਤ ਨੇ ਦੱਸਿਆ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਸਪੈਸ਼ਲ ਬੱਚਿਆਂ ਲਈ ਕੈਂਪ ਲਗਾ ਕੇ ਉਹਨਾਂ ਨੂੰ ਉਪਕਰਨ ਅਤੇ ਮੁਫਤ ਸਮੱਗਰੀ ਦਿੱਤੀ ਜਾਂਦੀ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਸਰਕਾਰ ਵੱਲੋਂ ਇਹਨਾਂ ਸਪੈਸ਼ਲ ਬੱਚਿਆਂ ਦੇ ਲਈ ਲੱਖਾਂ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਇਸ ਮੌਕੇ ਤੇ ਭਾਦਸੋਂ ਬਲਾਕ ਸਿੱਖਿਆ ਅਫਸਰ ਜਗਜੀਤ ਸਿੰਘ ਨੌਹਰਾ ਨੇ ਇੱਕ ਦੱਸਿਆ ਕਿ ਸਪੈਸ਼ਲ ਬੱਚਿਆਂ ਨੂੰ ਜੋ ਅੱਜ ਸਮਗਰੀ ਦਿੱਤੀ ਜਾ ਰਹੀ ਹੈ ਇਹ ਸਰਕਾਰ ਦਾ ਬਹੁਤ ਹੀ ਸ਼ਲਾਗਾਯੋਗ ਕਦਮ ਹੈ ਕਿਉਂਕਿ ਸਪੈਸ਼ਲ ਬੱਚਿਆਂ ਦੀ ਸਾਂਭ ਸੰਭਾਲ ਲਈ ਮਾਪਿਆਂ ਨੂੰ ਵੀ ਇਸ ਨਾਲ ਬਹੁਤ ਸੌਖਾ ਹੋ ਜਾਵੇਗਾ। ਸਰਕਾਰ ਵੱਲੋਂ ਵੀ ਲੱਖਾਂ ਰੁਪਏ ਇਹਨਾਂ ਸਪੈਸ਼ਲ ਬੱਚਿਆਂ ਤੇ ਖਰਚੇ ਜਾਂਦੇ ਹਨ।

ਇਸ ਮੌਕੇ ਤੇ ਸਪੈਸ਼ਲ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਸਾਡੇ ਕੋਲੇ ਇੰਨੇ ਪੈਸੇ ਤਾਂ ਨਹੀਂ ਸਨ ਪਰ ਸਰਕਾਰ ਵੱਲੋਂ ਜੋ ਉਪਕਰਨ ਦਿੱਤੇ ਗਏ ਹਨ ਉਹ ਬਹੁਤ ਹੀ ਸ਼ਲਾਗਾ ਯੋਗ ਕਦਮ ਹੈ ਉਹਨਾਂ ਦੱਸਿਆ ਕਿ ਅਸੀਂ ਚੰਡੀਗੜ੍ਹ ਵਿਖੇ ਆਪਣੇ ਬੱਚੇ ਦਾ ਕੰਨ ਵਿਖਾਉਣ ਗਏ ਸੀ ਉਹਨਾਂ ਨੇ 50,000 ਦੀ ਮਸ਼ੀਨ ਦੱਸੀ ਸੀ। ਪਰ ਅਸੀਂ ਇਨਾ ਖਰਚਾ ਨਹੀਂ ਸੀ ਕਰ ਸਕਦੇ ਪਰ ਹੁਣ ਅਸੀਂ ਫਰੀ ਕੰਨ ਦੀ ਮਸ਼ੀਨ ਇਥੋਂ ਲਗਵਾਈ ਹੈ ਅਤੇ ਇਹ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀ ਗਈ ਹੈ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ।

Read Latest News and Breaking News at Daily Post TV, Browse for more News

Ad
Ad

Punjab District News