ਮਣੀ ਕਮੇਟੀ ਦੇ ਮਾਮਲਿਆਂ ਵਿੱਚ ਪੰਜਾਬ ਸਰਕਾਰ ਦੀ ਦਖਲ ਅੰਦਾਜ਼ੀ ਮੰਦਭਾਗੀ : ਤਰੁਨ ਚੁੱਘ
Latest News: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰਨ ਚੁੱਘ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲਿਆਂ ਵਿੱਚ ਅੰਦਾਜੀ ਅਤੇ ਗੁਰੂ ਦੀ ਗੋਲਕ ਸਬੰਧੀ ਵਰਤੀ ਭਾਸਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਬੋਲਣ ਭਾਸ਼ਾ ਦੀ ਮਰਿਆਦਾ ਵੀ ਸ਼ੋਭਾ ਨਵੀਂ ਦਿੰਦੀ ਜੋ ਗੁਰੂ ਪ੍ਰਤੀ ਵਿਸ਼ਵਾਸ ਰੱਖਣ ਵਾਲਿਆਂ ਦੇ ਦਿਲਾਂ ਨੂੰ ਹਰਟ ਕਰਦੀ ਹੈ।
ਭਾਰਤੀ ਜਨਤਾ ਪਾਰਟੀ ਤੇ ਰਾਸ਼ਟਰੀ ਜਨਰਲ ਸਕੱਤਰ ਤਰੁਨ ਚੁੱਘ ਮੰਡੀ ਗੋਬਿੰਦਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਰਸਿੰਗ, ਫਾਰਮੇਸੀ, ਆਯੁਰਵੇਦਾ, ਡੈਂਟਲ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸੌਂਹ ਚੁੱਕ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਪਹੁੰਚੇ ਸਨ।
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰਨ ਚੁੱਘ ਨੇ ਕਿਹਾ ਕਿ ਬੀਜੇਪੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ ਜਿਸ ਦੀਆਂ ਤਿਆਰੀਆਂ ਪਿਛਲੇ ਕਾਫੀ ਸਮੇਂ ਤੋਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਜੀ ਰਾਮ ਜੀ ਤਹਿਤ ਪਿੰਡਾਂ ਦਾ ਸਰਬ ਪੱਖੀ ਵਿਕਾਸ ਹੋਵੇਗਾ, ਤੇ ਕੇਂਦਰ ਸਰਕਾਰ ਵੱਲੋਂ ਨਿਸ਼ਚਿਤ ਕੀਤੀ ਗਈ 60- 40 ਦੀ ਰੇਸ਼ੋ ਸਬੰਧੀ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਣ ਸਬੰਧੀ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਇਆ ਖਰਚ ਕੀਤਾ ਜਾ ਸਕਦਾ ਹੈ ਤਾਂ ਅਜਿਹੇ ਮਾਮਲਿਆਂ ਤੇ ਭਰਮ ਭੁਲੇਖੇ ਖੜੇ ਨਹੀਂ ਕਰਨੇ ਚਾਹੀਦੇ ਜਦਕਿ ਮਨਰੇਗਾ ਦਾ ਨਾਮ ਬਦਲਣ ਅਤੇ ਵਿਰੋਧੀਆਂ ਵੱਲੋਂ ਭਰਮ ਪੈਦਾ ਕੀਤੇ ਜਾ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ 100 ਦਿਨ ਕੰਮ ਕਰਨ ਨੂੰ ਦੇਣ ਦੀ ਬਜਾਏ ਹੁਣ ਪ੍ਰਧਾਨ ਮੰਤਰੀ ਵਲੋਂ 125 ਦਿਨ ਗਰੰਟੀ ਕੰਮ ਦੇਣ ਦੇ ਨਾਲ ਨਾਲ ਹੋਰ ਕਹੀ ਅਹਿਮ ਕੰਮਾਂ ਨੂੰ ਵੀ ਜੋੜਿਆ ਗਿਆ ਹੈ।
ਜਦੋਂ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ 100 ਦਿਨ ਕੰਮ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮਨਰੇਗਾ ਦੇ ਕੰਮਾਂ ਵਿੱਚ ਵੱਡੇ ਵੱਡੀਆਂ ਧਾਂਦਲੀਆਂ ਸਾਹਮਣੇ ਆਈਆਂ ਹਨ ਜਿਸ ਦੀ ਇਨਕੁਆਇਰੀ ਵੀ ਕਰਵਾਈ ਜਾ ਰਹੀ ਹੈ ਤੇ ਇਸ ਵਿੱਚ ਸਰਕਾਰ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ।
ਉਹਨਾਂ ਕਿਹਾ ਕਿ ਮਨਰੇਗਾ ਸਕੀਮ ਅਧੀਨ ਪੰਜਾਬ ਵਿੱਚ 40 ਪ੍ਰਤੀਸ਼ਤ ਪਿੰਡਾਂ ਵਿੱਚ ਸੋਸ਼ਲ ਆਡਿਟ ਤੱਕ ਨਹੀਂ ਕਰਵਾਇਆ ਗਿਆ ਤੇ ਹੁਣ ਨਵੀਂ ਸਕੀਮ ਅਧੀਨ ਜਿੱਥੇ ਮਜ਼ਦੂਰਾਂ ਨੂੰ ਸਿੱਧੇ ਮਿਹਨਤ ਦੇ ਪੈਸੇ ਮਿਲਣਗੇ ਉੱਥੇ ਹੀ ਜੋ ਲੇਬਰ ਪਿੰਡਾਂ ਤੋਂ ਕੰਮਾਂ ਲਈ ਸ਼ਹਿਰਾਂ ਵੱਲ ਆ ਰਹੀ ਸੀ ਉਹ ਹੁਣ ਪਿੰਡਾਂ ਦੇ ਆਪਣੇ ਕੰਮਾਂ ਵਿੱਚ ਲੱਗ ਸਕੇਗੀ ਅਤੇ
ਕੈਂਦਰ ਸਰਕਾਰ ਵੱਲੋਂ ਨਵੀਆਂ ਸਕੀਮਾਂ ਦਾ ਦਾਇਰਾ ਵੀ ਵਧਾਇਆ ਗਿਆ ਹੈ, ਇਸ ਦੇ ਨਾਲ ਹੀ ਫਸਲਾਂ ਦੀ ਕਟਾਈ ਅਤੇ ਲਗਵਾਈ ਸਮੇਂ ਮਨਰੇਗਾ ਦਾ ਕੰਮ ਨਹੀਂ ਹੋਵੇਗਾ ਤਾਂ ਜੋ ਲੋਕ ਖੇਤੀਬਾੜੀ ਦੇ ਕੰਮਾਂ ਵਿੱਚ ਭਾਗ ਲੈ ਸਕਣ ।