Punjab Government against Corruption: ਪੰਜਾਬ ‘ਚ ਵਿਜੀਲੈਂਸ ਵਿਭਾਗ ਨੇ ਹੁਣ ਤੱਕ 12 ਸੀਨੀਅਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਸਮੇਤ 600 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
Bhagwant Mann Anti Corruption Drive: ਦਿੱਲੀ ‘ਚ ਸੱਤਾ ਤੋਂ ਲਾਂਭੇ ਹੋਈ ਆਮ ਆਦਮੀ ਪਾਰਟੀ ਹੁਣ ਪੰਜਾਬ ‘ਚ ਵੀ ਸਾਵਧਾਨੀ ਨਾਲ ਅੱਗੇ ਵੱਧ ਰਹੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਸੂਬੇ ਦੇ ਸਾਰੇ ਡੀਐਮਜ਼, ਐਸਡੀਐਮਜ਼, ਐਸਐਸਪੀਜ਼ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਸਰਕਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਲਈ ਜਾਵੇਗੀ।
ਦੱਸ ਦੇਈਏ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ 2022 ‘ਚ ਵ੍ਹੱਟਸਐਪ ਨੰਬਰ 9501200200 ਜਾਰੀ ਕੀਤਾ ਸੀ। ਇਸ ਬਾਰੇ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਇਹ ਨੰਬਰ ਪੂਰੇ ਪੰਜਾਬ ਦੇ ਹਰ ਵਿਅਕਤੀ ਕੋਲ ਮੌਜੂਦ ਹੈ। ਜਦੋਂ ਤੋਂ ਪੰਜਾਬ ਵਿਜੀਲੈਂਸ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਹਜ਼ਾਰਾਂ ਲੋਕ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।
ਪੰਜਾਬ ਵਿੱਚ ਵਿਜੀਲੈਂਸ ਵਿਭਾਗ ਨੇ ਹੁਣ ਤੱਕ 12 ਸੀਨੀਅਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਸਮੇਤ 600 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।