Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖਿਲਾਫ ਪੰਜਾਬ ਸਰਕਾਰ ਦੀ ਸਖ਼ਤੀ, ਜਾਰੀ ਕੀਤੇ ਇਹ ਹੁਕਮ

Punjab Government against Corruption: ਪੰਜਾਬ ‘ਚ ਵਿਜੀਲੈਂਸ ਵਿਭਾਗ ਨੇ ਹੁਣ ਤੱਕ 12 ਸੀਨੀਅਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਸਮੇਤ 600 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Bhagwant Mann Anti Corruption Drive: ਦਿੱਲੀ ‘ਚ ਸੱਤਾ ਤੋਂ ਲਾਂਭੇ ਹੋਈ ਆਮ ਆਦਮੀ ਪਾਰਟੀ ਹੁਣ ਪੰਜਾਬ ‘ਚ ਵੀ ਸਾਵਧਾਨੀ ਨਾਲ ਅੱਗੇ ਵੱਧ ਰਹੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਹੁਕਮ ਜਾਰੀ […]
Nishant Malyan
By : Updated On: 14 Feb 2025 13:26:PM
ਭ੍ਰਿਸ਼ਟਾਚਾਰ ਖਿਲਾਫ ਪੰਜਾਬ ਸਰਕਾਰ ਦੀ ਸਖ਼ਤੀ, ਜਾਰੀ ਕੀਤੇ ਇਹ ਹੁਕਮ

Punjab Government against Corruption: ਪੰਜਾਬ ‘ਚ ਵਿਜੀਲੈਂਸ ਵਿਭਾਗ ਨੇ ਹੁਣ ਤੱਕ 12 ਸੀਨੀਅਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਸਮੇਤ 600 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

Bhagwant Mann Anti Corruption Drive: ਦਿੱਲੀ ‘ਚ ਸੱਤਾ ਤੋਂ ਲਾਂਭੇ ਹੋਈ ਆਮ ਆਦਮੀ ਪਾਰਟੀ ਹੁਣ ਪੰਜਾਬ ‘ਚ ਵੀ ਸਾਵਧਾਨੀ ਨਾਲ ਅੱਗੇ ਵੱਧ ਰਹੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਸੂਬੇ ਦੇ ਸਾਰੇ ਡੀਐਮਜ਼, ਐਸਡੀਐਮਜ਼, ਐਸਐਸਪੀਜ਼ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਸਰਕਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਲਈ ਜਾਵੇਗੀ।

ਦੱਸ ਦੇਈਏ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ 2022 ‘ਚ ਵ੍ਹੱਟਸਐਪ ਨੰਬਰ 9501200200 ਜਾਰੀ ਕੀਤਾ ਸੀ। ਇਸ ਬਾਰੇ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਇਹ ਨੰਬਰ ਪੂਰੇ ਪੰਜਾਬ ਦੇ ਹਰ ਵਿਅਕਤੀ ਕੋਲ ਮੌਜੂਦ ਹੈ। ਜਦੋਂ ਤੋਂ ਪੰਜਾਬ ਵਿਜੀਲੈਂਸ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਹਜ਼ਾਰਾਂ ਲੋਕ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।

ਪੰਜਾਬ ਵਿੱਚ ਵਿਜੀਲੈਂਸ ਵਿਭਾਗ ਨੇ ਹੁਣ ਤੱਕ 12 ਸੀਨੀਅਰ ਸਿਆਸਤਦਾਨਾਂ ਅਤੇ ਅਧਿਕਾਰੀਆਂ ਸਮੇਤ 600 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News