Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

GNDU 51st Convocation; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀਆਂ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਅਤੇ […]
ਲੇਖਕ : ਪ੍ਰਕਾਸ਼ਿਤ: 
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
Punjab Governor greetings on the occasion of Baisakhi

GNDU 51st Convocation; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀਆਂ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੀਕਸ਼ਾਂਤ ਸਮਾਰੋਹ ਕਿਸੇ ਵੀ ਵਿਦਿਆਰਥੀ ਦੇ ਜੀਵਨ ਦਾ ਬਹੁਤ ਹੀ ਮਹੱਤਵਪੂਰਨ ਪੜਾਅ ਹੁੰਦਾ ਹੈ। ਇਹ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਮੌਕਾ ਨਹੀਂ, ਸਗੋਂ ਜੀਵਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੇਂ ਟੀਚਿਆਂ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀ ਹਾਸਲ ਕਰਨਾ ਨਹੀਂ, ਬਲਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹੈ।

ਰਾਜਪਾਲ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਆਪਣੀ ਪੜ੍ਹਾਈ ਪੂਰੀ ਕੀਤੀ ਹੈ, ਉਹ ਵਧਾਈ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਯੂਨੀਵਰਸਿਟੀ ਦੇ ਕੁਲਪਤੀ ਅਤੇ ਸਮੁੱਚੇ ਸਟਾਫ਼ ਨੂੰ ਸਫ਼ਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਹੀ ਨਤੀਜਾ ਹੈ ਕਿ ਅੱਜ ਵਿਦਿਆਰਥੀ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ।

ਗੁਲਾਬ ਚੰਦ ਕਟਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਹ ਸਿੱਖਿਆ ਦੇ ਨਾਲ-ਨਾਲ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਗੇ ਤਾਂ ਉਹ ਨਿਸ਼ਚਿਤ ਤੌਰ ‘ਤੇ ਵੱਡੀਆਂ ਸਫ਼ਲਤਾਵਾਂ ਹਾਸਲ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਰਾਜਪਾਲ ਨੇ ਭਰੋਸਾ ਜਤਾਇਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਆਪਣੀ ਕਾਬਲੀਅਤ ਅਤੇ ਕਾਰਗੁਜ਼ਾਰੀ ਨਾਲ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਉਹ ਤਾਕਤ ਹੈ ਜੋ ਮਨੁੱਖ ਦੇ ਜੀਵਨ ਨੂੰ ਨਵੀਂ ਦਿਸ਼ਾ ਦਿੰਦੀ ਹੈ ਅਤੇ ਦੇਸ਼ ਦੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਰੱਖਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News