Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਰਾਜਪਾਲ ਵੱਲੋਂ ਕੀਤੇ ਗਏ ਜਲੰਧਰ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਫੈਲਾਉਣ ਦੇ ਯਤਨਾਂ ਦੀ ਕੀਤੀ ਪ੍ਰਸ਼ੰਸਾ

Punjab Governor Visits Gurdwara Darbar Sahib In Mahitpur; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਲੰਧਰ ਦੇ ਮਹਿਤਪੁਰ ਵਿੱਚ ਸਥਿਤ ਗੁਰਦੁਆਰਾ ਦਰਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇਬ ਗਏ। ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਨ ਦੁਆਰਾ ਕੀਤੇ ਗਏ ਅਧਿਆਤਮਿਕ ਮਿਸ਼ਨ, ਸਮਾਜਿਕ ਪਹਿਲਕਦਮੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Governor Visits Gurdwara Darbar Sahib In Mahitpur; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਲੰਧਰ ਦੇ ਮਹਿਤਪੁਰ ਵਿੱਚ ਸਥਿਤ ਗੁਰਦੁਆਰਾ ਦਰਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇਬ ਗਏ। ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਨ ਦੁਆਰਾ ਕੀਤੇ ਗਏ ਅਧਿਆਤਮਿਕ ਮਿਸ਼ਨ, ਸਮਾਜਿਕ ਪਹਿਲਕਦਮੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਫੈਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਆਪਣੀ ਫੇਰੀ ਦੌਰਾਨ, ਰਾਜਪਾਲ ਨੂੰ ਬਾਬਾ ਬਲਦੇਵ ਸਿੰਘ ਜੀ, ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਅਤੇ ਪ੍ਰਸਿੱਧ ਆਰਕੀਟੈਕਟ ਰਾਜੋਧ ਸਿੰਘ ਨੇ ਗੁਰਦੁਆਰਾ ਕੰਪਲੈਕਸ ਵਿੱਚ ਚੱਲ ਰਹੀਆਂ ਵੱਖ-ਵੱਖ ਪਹਿਲਕਦਮੀਆਂ, ਵਿਕਾਸ ਪ੍ਰੋਜੈਕਟਾਂ ਅਤੇ ਅਧਿਆਤਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਟ੍ਰਸਟ ਮਨੁੱਖਤਾ ਦੀ ਭਲਾਈ ਲਈ ਸੇਵਾ ਕਰ ਰਿਹਾ ਹੈ

ਇਹ ਅਧਿਆਤਮਿਕ ਮਿਸ਼ਨ 2021 ਵਿੱਚ ਗੋਬਿੰਦ ਸਾਗਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਸੀ। ਇਸ ਮਿਸ਼ਨ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਏਕਤਾ, ਸ਼ਾਂਤੀ ਅਤੇ ਮਨੁੱਖਤਾ ਪ੍ਰਤੀ ਪਿਆਰ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਫੈਲਾਉਣਾ ਹੈ। ਟਰੱਸਟ ਮਨੁੱਖਤਾ ਦੀ ਸੇਵਾ ਜਾਰੀ ਰੱਖਦਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਕੀਤੀ ਪ੍ਰਸ਼ੰਸਾ

ਪੰਜਾਬ ਦੇ ਰਾਜਪਾਲ ਨੇ ਬਾਬਾ ਬਲਦੇਵ ਸਿੰਘ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਫੈਲਾਉਣ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਮਾਜਿਕ ਉੱਨਤੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।

Ad
Ad

Punjab District News