Journalism Of Hope
BREAKING NEWS
ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ, ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ, ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

Punjab govt calls emergency cabinet meeting: ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਤੋਂ ਪਹਿਲਾਂ ਸਬੰਧਤ ਸੂਬਾ ਸਰਕਾਰ ਦੀ ਰਾਏ ਅਤੇ ਸਹਿਮਤੀ […]
Ranjit Singh
By : Updated On: 06 Sep 2026 14:30:PM
ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ, ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ
  • ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- ਸਰਕਾਰ ਦੀ ਸਹਿਮਤੀ ਨਹੀਂ ਲਈ, CM ਮਾਨ ਨੇ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

Punjab govt calls emergency cabinet meeting: ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਤੋਂ ਪਹਿਲਾਂ ਸਬੰਧਤ ਸੂਬਾ ਸਰਕਾਰ ਦੀ ਰਾਏ ਅਤੇ ਸਹਿਮਤੀ ਲੈਣੀ ਜ਼ਰੂਰੀ ਹੁੰਦੀ ਹੈ, ਪਰ ਇਸ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 4 ਵਜੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਜਸਟਿਸ ਮਿਸ਼ਰਾ ਦੀ ਨਿਯੁਕਤੀ ਲਈ ਅਪਣਾਈ ਗਈ ਪ੍ਰਕਿਰਿਆ ’ਤੇ ਵਿਚਾਰ ਕੀਤਾ ਜਾਵੇਗਾ।

ਇਸ਼ਤਿਹਾਰ

ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਦੀ ਮੱਧ ਪ੍ਰਦੇਸ਼ ਸਰਕਾਰ ਨੇ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਨਿਯੁਕਤੀ ਨੂੰ ਦੋ ਮਹੀਨੇ ਤੱਕ ਰੋਕ ਕੇ ਰੱਖਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਚੀਮਾ ਨੇ ਦੋਸ਼ ਲਾਇਆ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੇ ਮਾਮਲੇ ਵਿੱਚ ਹਾਲੇ ਸਿਰਫ਼ ਦੋ ਹਫ਼ਤੇ ਹੀ ਹੋਏ ਸਨ, ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਜਲਦਬਾਜ਼ੀ ਵਿੱਚ ਫੈਸਲਾ ਲੈ ਲਿਆ।

Read Latest News and Breaking News at Daily Post TV, Browse for more News

Ad
Ad

Punjab District News