Punjab Politics: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇੱਕ ਟੀਵੀ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ।
High Court hearing on Pratap Bajwa’s petition: ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ, ਅਗਲੀ ਸੁਣਵਾਈ ਤੱਕ ਉਸਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਬਾਜਵਾ ਨੂੰ ਇਸ ਮਾਮਲੇ ਸੰਬੰਧੀ ਪ੍ਰੈਸ ਬਿਆਨ ਜਾਰੀ ਕਰਨ ਤੋਂ ਵੀ ਰੋਕ ਦਿੱਤਾ ਹੈ।
ਦੱਸ ਦਈਏ ਕਿ ਬਾਜਾਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਬਿਆਨ ‘ਤੇ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ। ਬਾਜਵਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੀ ਕਿ 50 ਬੰਬ ਪੰਜਾਬ ਪਹੁੰਚ ਗਏ ਹਨ, ਜਿਸ ਦਾ ਗਲਤ ਅਰਥ ਕੱਢਿਆ ਜਾ ਰਿਹਾ ਹੈ।
ਨਾਲ ਹੀ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਪੰਜਾਬ ਖੁਫੀਆ ਪੁਲਿਸ ਦੀ ਦੁਰਵਰਤੋਂ ਕੀਤੀ ਗਈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਪੁਲਿਸ ਦੀ ਕੰਮ ਕਰਨ ਦੀ ਸ਼ੈਲੀ ‘ਤੇ ਸਵਾਲ ਉਠਾਏ ਤੇ ਇਸਨੂੰ ਬੇਕਾਰ ਕਿਹਾ ਸੀ। ਇਸਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ‘ਤੇ ਆਉਂਦੀ ਹੈ, ਜੋ ਗ੍ਰਹਿ ਵਿਭਾਗ ਵੀ ਸੰਭਾਲਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਇਸ ਆਲੋਚਨਾ ਨੂੰ ਨਿੱਜੀ ਹਮਲਾ ਮੰਨਿਆ ਅਤੇ ਰਾਜਨੀਤਿਕ ਬਦਲਾਖੋਰੀ ਤਹਿਤ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਟੀਸ਼ਨਕਰਤਾ, ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਇੱਕ ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉਠਾਉਂਦਾ ਰਿਹਾ ਹੈ।