ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇਗਾ ਨਵਾਂ ਚੀਫ਼ ਜਸਟਿਸ
Punjab-Haryana High Court new Chief Justice: ਚੰਡੀਗੜ੍ਹ: ਸੁਪਰੀਮ ਕੋਰਟ ਕੌਲਿਜੀਅਮ ਨੇ ਚਾਰ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਇਸ ਤਹਿਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦਾ ਮੂਲ ਹਾਈ ਕੋਰਟ ਇਲਾਹਾਬਾਦ […]
By :
Ranjit Singh
Published: 10 Aug 2026 09:21:AM
Punjab-Haryana High Court new Chief Justice: ਚੰਡੀਗੜ੍ਹ: ਸੁਪਰੀਮ ਕੋਰਟ ਕੌਲਿਜੀਅਮ ਨੇ ਚਾਰ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਇਸ ਤਹਿਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦਾ ਮੂਲ ਹਾਈ ਕੋਰਟ ਇਲਾਹਾਬਾਦ ਹਾਈ ਕੋਰਟ ਹੈ।
ਚਾਰ ਹਾਈ ਕੋਰਟਾਂ ਲਈ ਕੌਲਿਜੀਅਮ ਦੀਆਂ ਹੋਰ ਸਿਫ਼ਾਰਸ਼ਾਂ ਮੁਤਾਬਕ:
ਜਸਟਿਸ ਵੀ. ਕਾਮੇਸ਼ਵਰ ਰਾਓ — ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਰਵਿੰਦਰ ਘੁੱਗੇ — ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਮਹੇਸ਼ ਤ੍ਰਿਪਾਠੀ — ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ
ਇਨ੍ਹਾਂ ਨਿਯੁਕਤੀਆਂ ਨੂੰ ਅੰਤਿਮ ਮਨਜ਼ੂਰੀ ਮਿਲਣ ਤੋਂ ਬਾਅਦ ਸਬੰਧਤ ਹਾਈ ਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਆਪਣਾ ਅਹੁਦਾ ਸੰਭਾਲਣਗੇ।
