Journalism Of Hope
BREAKING NEWS
ਜੰਤਰ-ਮੰਤਰ 'ਤੇ ਹੰਗਾਮਾ, 20 ਦਿਨਾਂ ਦੇ ਅਨਸ਼ਨ ਮਗਰੋਂ ਸੋਨਮ ਵਾਂਗਚੁੱਕ ਹਸਪਤਾਲ ਦਾਖ਼ਲ

Punjab-Haryana High Court ਨੂੰ 10 ਹੋਰ ਜੱਜ ਮਿਲਣਗੇ

Punjab-Haryana High Court News: ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਕਿਹੜੇ ਹਨ ਸਿਫ਼ਾਰਸ਼ ਕੀਤੇ 10 ਸੈਸ਼ਨ ਜੱਜ ? ਸੁਪਰੀਮ ਕੋਰਟ ਦੀ […]
Dailypost News
By : Updated On: 04 Jul 2025 13:24:PM
Punjab-Haryana High Court ਨੂੰ 10 ਹੋਰ ਜੱਜ ਮਿਲਣਗੇ
Punjab and Haryana High Court

Punjab-Haryana High Court News: ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।

ਕਿਹੜੇ ਹਨ ਸਿਫ਼ਾਰਸ਼ ਕੀਤੇ 10 ਸੈਸ਼ਨ ਜੱਜ ?

ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ। ਕਾਲੇਜੀਅਮ ਵੱਲੋਂ ਜਿਨ੍ਹਾਂ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਸ਼ਾਮਲ ਹਨ।

ਸੁਪਰੀਮ ਕੋਰਟ ਨੇ ਇਨ੍ਹਾਂ ਦਸਾਂ ਨੂੰ ਹਾਈ ਕੋਰਟ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ, ਹੁਣ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ, ਉਨ੍ਹਾਂ ਦੇ ਨਿਯੁਕਤੀ ਆਦੇਸ਼ ਜਾਰੀ ਕੀਤੇ ਜਾਣਗੇ।

ਹਾਈਕੋਰਟ ‘ਚ ਜੱਜਾਂ ਦੀਆਂ ਕੁੱਲ 85 ਆਸਾਮੀਆਂ ਖਾਲੀ

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਕੁੱਲ 85 ਅਸਾਮੀਆਂ ਹਨ, ਪਰ ਇਸ ਸਮੇਂ ਹਾਈ ਕੋਰਟ ਵਿੱਚ ਸਿਰਫ਼ 51 ਜੱਜ ਹੀ ਕੰਮ ਕਰ ਰਹੇ ਹਨ। ਹੁਣ ਇਨ੍ਹਾਂ ਦਸ ਜੱਜਾਂ ਦੀ ਨਿਯੁਕਤੀ ਤੋਂ ਬਾਅਦ, ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 61 ਹੋ ਜਾਵੇਗੀ। ਇਹ ਤੈਅ ਹੈ ਕਿ ਇਨ੍ਹਾਂ ਜੱਜਾਂ ਦੀ ਨਿਯੁਕਤੀ ਤੋਂ ਬਾਅਦ, ਹਾਈ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News