Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab Haryana Water Dispute: ਪਾਣੀ ਵਿਵਾਦ ‘ਤੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ, ਜਾਣੋ ਪੰਜਾਬ ਸਰਕਾਰ ਨੂੰ ਕੀ-ਕੀ ਦਿੱਤੇ ਝਟਕੇ

Punjab News: ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ। ਹਾਈਕੋਰਟ ਨੇ ਆਪਣੇ ਆਦੇਸ਼ਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਅਤੇ ਉਨ੍ਹਾਂ ਦੇ ਕੰਮ ਵਿੱਚ ਦਖਲ ਨਾ ਦੇਣ ਲਈ ਕਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ। ਹਾਈਕੋਰਟ ਨੇ ਆਪਣੇ ਆਦੇਸ਼ਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਅਤੇ ਉਨ੍ਹਾਂ ਦੇ ਕੰਮ ਵਿੱਚ ਦਖਲ ਨਾ ਦੇਣ ਲਈ ਕਿਹਾ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਇੱਥੇ ਸੁਰੱਖਿਆ ਲਈ ਪੰਜਾਬ ਪੁਲਿਸ ਤਾਇਨਾਤ ਕਰ ਸਕਦੀ ਹੈ।

ਇਸ ਦੇ ਨਾਲ ਹੀ ਹਾਈਕੋਰਟ ਨੇ ਫੈਸਲੇ ਵਿੱਚ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਫੈਸਲੇ ਨੂੰ ਮੰਨਣ ਦਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਫੈਸਲੇ ਨਾਲ ਸਹਿਮਤ ਨਹੀਂ ਹੈ, ਤਾਂ ਉਹ ਨਿਰਧਾਰਤ ਕਾਨੂੰਨ ਅਨੁਸਾਰ ਬੀਬੀਐਮਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਨੂੰ ਰਿਪ੍ਰੈਂਜਟੇਸ਼ਨ ਦੇ ਸਕਦੀ ਹੈ, ਅਤੇ ਜਿਵੇਂ ਹੀ ਕੇਂਦਰ ਸਰਕਾਰ ਨੂੰ ਹੁਕਮ ਸੰਬੰਧੀ ਪ੍ਰਤੀਨਿਧਤਾ ਮਿਲਦੀ ਹੈ, ਉਹ ਇਸ ‘ਤੇ ਤੁਰੰਤ ਕਾਰਵਾਈ ਕਰਦੀ ਹੈ।

ਭਾਖੜਾ ਡੈਮ ਦੀ ਸੁਰੱਖਿਆ ਬੀਬੀਐਮਬੀ ‘ਤੇ ਛੱਡੀ

ਭਾਖੜਾ ਡੈਮ ਦੀ ਸੁਰੱਖਿਆ ਦੇ ਸਵਾਲ ‘ਤੇ ਹਾਈ ਕੋਰਟ ਨੇ ਇਹ ਮਾਮਲਾ ਬੀਬੀਐਮਬੀ ‘ਤੇ ਛੱਡ ਦਿੱਤਾ ਹੈ ਕਿ ਜੇ ਉਹ ਚਾਹੇ ਤਾਂ ਕੇਂਦਰ ਸਰਕਾਰ ਤੋਂ ਇੱਥੋਂ ਦੀ ਸੁਰੱਖਿਆ ਅਰਧ ਸੈਨਿਕ ਬਲਾਂ ਨੂੰ ਸੌਂਪਣ ਦੀ ਮੰਗ ਕਰ ਸਕਦੀ ਹੈ।

ਦੱਸ ਦਈਏ ਕਿ ਮਾਮਲੇ ‘ਤੇ ਸੁਣਵਾਈ ਮੰਗਲਵਾਰ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸ਼ਾਮ ਨੂੰ ਹੀ ਸੁਣਾਉਣ ਦੀ ਗੱਲ ਕਹੀ ਸੀ। ਹਾਈਕੋਰਟ ਨੇ ਚਾਰੇ ਧਿਰਾਂ ਬੀਬੀਐਮਬੀ, ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਦਲੀਲਾਂ ਸੁਣੀਆਂ, ਜਿਸ ਪਿੱਛੋਂ ਇਹ ਫੈਸਲਾ ਸੁਣਾਇਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News