Punjab Health Minister: ਸਿਹਤ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਕਿਉਂਕਿ ਸਾਰੇ ਡਾਕਟਰ ਬੈਠਦੇ ਹਨ।
Dr. Balbir Singh surprise visit Ropar Civil Hospital: ਅੱਜ ਪੰਜਾਬ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਰੋਪੜ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਚਨਚੇਤ ਦੌਰਿਆਂ ਦੇ ਨਾਲ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਮੌਜੂਦ ਖਾਮੀਆਂ ਦਾ ਪਤਾ ਲੱਗਦਾ ਹੈ ਤੇ ਖਾਮੀਆਂ ਨੂੰ ਦੂਰ ਕਰਨ ਲਈ ਉਨ੍ਹਾਂ ਵੱਲੋਂ ਉਪਰਾਲੇ ਕੀਤੇ ਜਾਂਦੇ ਹਨ।
ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਹੀ ਹਸਪਤਾਲ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਅੰਦਰੋਂ ਹੀ ਮਿਲਣ। ਬਾਹਰੋਂ ਦਵਾਈਆਂ ਲਿਖਣ ‘ਤੇ ਉਨ੍ਹਾਂ ਵੱਲੋਂ ਨੋਟਿਸ ਲਿਆ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਸਿਵਲ ਸਰਜਨ ਤੋਂ ਜਵਾਬ ਮੰਗਿਆ ਹੈ।
ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ
ਨਾਲ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਵੇਅਰ ਹਾਊਸ ‘ਚ ਸਾਰੀਆਂ ਹੀ ਦਵਾਈਆਂ ਉਪਲਬਧ ਹਨ। ਇਸ ਲਈ ਬਾਹਰੋਂ ਦਵਾਈਆਂ ਨਾ ਲਿਖੀਆਂ ਜਾਣ, ਲੋਕਾਂ ਦੀ ਸਹੂਲਤ ਲਈ ਇਹ ਪ੍ਰਬੰਧ ਕੀਤੇ ਹਨ ਤਾਂ ਜੋਂ ਲੋਕਾਂ ਨੂੰ ਲੰਬੀ ਉਡੀਕ ਨਾ ਕਰਨੀ ਪਵੇ। ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਸੂਬੇ ‘ਚ ਜਲਦ ਹੀ ਇੱਕ ਹਜ਼ਾਰ ਡਾਕਟਰ ਭਰਤੀ ਕੀਤੇ ਜਾ ਰਹੇ ਹਨ, ਜਿਸ ਕਾਰਨ ਡਾਕਟਰਾਂ ਦੀ ਕਮੀ ਹਸਪਤਾਲਾਂ ਵਿੱਚ ਦੂਰ ਹੋ ਜਾਵੇਗੀ।
ਸਿਹਤ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਕਿਉਂਕਿ ਸਾਰੇ ਡਾਕਟਰ ਬੈਠਦੇ ਹਨ ਅਤੇ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ, ਹਸਪਤਾਲਾਂ ਵਿੱਚ ਸਾਫ ਪੀਣ ਵਾਲਾ ਪਾਣੀ ਅਤੇ ਸਾਫ ਸੁਥਰੇ ਵਾਸ਼ਰੂਮ ਬਣਵਾਏ ਗਏ ਹਨ। ਨਾਲ ਹੀ ਹਸਪਤਾਲਾਂ ‘ਚ ਰੌਸ਼ਨੀ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।