Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵੱਡੀ ਵਿਪਤਾ ‘ਚ ਪਿਆ ਪੰਜਾਬ! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ ਕੀਤਾ ਗਿਆ ਰੈਸਕਿਊ

Flood in Punjab; ਮੌਸਮ ਵਿਭਾਗ, ਚੰਡੀਗੜ੍ਹ ਨੇ 5 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਦੂਜੇ ਪਾਸੇ, 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਵਿਪਤਾ ‘ਚ ਪਿਆ ਪੰਜਾਬ! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ ਕੀਤਾ ਗਿਆ ਰੈਸਕਿਊ

Flood in Punjab; ਮੌਸਮ ਵਿਭਾਗ, ਚੰਡੀਗੜ੍ਹ ਨੇ 5 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਦੂਜੇ ਪਾਸੇ, 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਕਾਰਨ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਬਿਆਸ ਦਰਿਆ ‘ਤੇ ਚੱਕੀ ਰੇਲਵੇ ਪੁਲ ਦੇ ਹੇਠਾਂ ਮਿੱਟੀ ਡਿੱਗਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ 90 ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਕੁਝ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਭੇਜਿਆ ਜਾ ਰਿਹਾ ਹੈ।

ਪਠਾਨਕੋਟ ਦੇ ਕਾਜਲਾ ਪਿੰਡ ਤੋਂ ਧਰੁਵ ਹੈਲੀਕਾਪਟਰ ਰਾਹੀਂ 6 ਲੋਕਾਂ ਨੂੰ ਬਚਾਇਆ ਗਿਆ। ਰਾਵੀ ਦਰਿਆ ਵਿੱਚ ਹੜ੍ਹ ਕਾਰਨ ਲੋਕ ਫਸ ਗਏ ਸਨ, ਜਿਨ੍ਹਾਂ ਨੂੰ ਕੱਢਣ ਲਈ ਐਨਡੀਆਰਐਫ ਲਗਾਤਾਰ ਕੋਸ਼ਿਸ਼ ਕਰ ਰਿਹਾ ਸੀ। ਬਾਅਦ ਵਿੱਚ ਫੌਜ ਨੂੰ ਬੁਲਾਉਣਾ ਪਿਆ।

ਇਸੇ ਤਰ੍ਹਾਂ ਸਤਲੁਜ ਦਰਿਆ ਵਿੱਚ ਹਰੀਕੇ ਹੈਡ ਤੋਂ ਫਿਰੋਜ਼ਪੁਰ ਹੁਸੈਨੀ ਵਾਲਾ ਹੈਡ ਨੂੰ ਛੱਡਿਆ ਗਿਆ 2 ਲਖ 40 ਹਜਾਰ ਕਿਊਸਿਕ ਪਾਨੀ , ਹਰੀਕੇ ਹੈਡ ਦੇ ਖੋਲੇ ਸਾਰੇ ਫਲੱਡ ਗੇਟ , ਹੁਸੈਨੀਵਾਲਾ ਤੋਂ ਅੱਗੇ ਛੱਡਿਆ ਜਾ ਰਿਹਾ ਹੈ ਦੋ ਲੱਖ 20 ਹਜਾਰ ਕਿਊਸੀ ਪਾਣੀ ਪਾਕਿਸਤਾਨ ਅਤੇ ਫਾਜ਼ਿਲਕਾ ਨੂੰ, ਹੁਸੈਨੀ ਵਾਲਾ ਹੈਡ ਦੇ ਨਹਿਰੀ ਵਿਭਾਗ ਨੇ 24 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਸਤਲੁਜ ਵਿੱਚ ਲਗਾਤਾਰ ਜਲਸਤਾਰ ਵੱਧਦਾ ਜਾ ਰਿਹਾ ਹੈ ਹਰੀਕੇ ਹੈਂਡ ਤੋਂ ਡਾਊਨ ਸਟਰੀਮ ਹੁਸੈਨੀ ਵਾਲਾ ਹੈਡ ਨੂੰ ਲਗਾਤਾਰ ਫਲੱਡ ਗੇਟ ਖੋਲ ਕੇ ਪਾਣੀ ਛੱਡਿਆ ਜਾ ਰਿਹਾ ਹੈ ਇੱਕ ਵਾਰ ਫਿਰ ਰਿਕੇ ਹੈਡ ਤੋਂ ਫਿਰੋਜ਼ਪੁਰ ਹੁਸੈਨੀਵਾਲਾ ਹੈਡ ਨੂੰ 2 ਲੱਖ 40 ਹਜਾਰ ਕਿਊਸਿਕ ਪਾਨੀ ਰਿਲੀਜ ਕੀਤਾ ਗਿਆ ਹੈ ਜਿਸ ਨਾਲ ਦੋਨਾਂ ਹੈਡ ਦੇ ਵਿਚਾਲੇ ਪੈਂਦੇ ਕਈ ਪਿੰਡਾਂ ਵਿੱਚ ਹੜ ਆ ਗਏ ਨੇ ਅਤੇ ਪੂਰੀ ਤਰਾਂ ਪਿੰਡ ਪਾਣੀ ਵਿੱਚ ਡੁੱਬ ਗਏ ਨੇ ਅਤੇ ਕੁਝ ਪਿੰਡਾਂ ਦੇ ਚੁਫੇਰੇ ਪਾਣੀ ਪਹੁੰਚ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News