IPL2025:ਆਈਪੀਐਲ 2025 ਦੇ ਵਿਚਕਾਰ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ਲੱਗਾ ਹੈ। ਕ੍ਰਿਕਬਜ਼ ਦੀ ਰਿਪੋਰਟ ਦੇ ਅਨੁਸਾਰ, ਟੀਮ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ ਸੱਟ ਕਾਰਨ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਸਕਦੇ ਹਨ। ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਮੈਚ ਵਿੱਚ, ਫਰਗੂਸਨ ਗੇਂਦਬਾਜ਼ੀ ਕਰਦੇ ਸਮੇਂ ਜ਼ਖਮੀ ਹੋ ਗਿਆ ਅਤੇ ਸਿਰਫ਼ 2 ਗੇਂਦਾਂ ਸੁੱਟਣ ਤੋਂ ਬਾਅਦ ਹੀ ਮੈਦਾਨ ਛੱਡਣਾ ਪਿਆ। ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਵਿੱਚ, ਫਰਗੂਸਨ ਨੇ ਹੁਣ ਤੱਕ ਚਾਰ ਮੈਚਾਂ ਵਿੱਚ 5 ਵਿਕਟਾਂ ਲਈਆਂ ਹਨ।
ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ।
ਪੰਜਾਬ ਕਿੰਗਜ਼ ਕੈਂਪ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਟੀਮ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ ਸੱਟ ਕਾਰਨ ਪੂਰੇ ਟੂਰਨਾਮੈਂਟ ਤੋਂ ਬਾਹਰ ਹੋ ਸਕਦੇ ਹਨ। ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਮੈਚ ਵਿੱਚ ਗੇਂਦਬਾਜ਼ੀ ਕਰਦੇ ਸਮੇਂ ਲੌਕੀ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਮੈਦਾਨ ਛੱਡਣਾ ਪਿਆ। ਇਸ ਤੋਂ ਬਾਅਦ ਉਹ ਪੂਰੇ ਮੈਚ ਵਿੱਚ ਵਾਪਸ ਨਹੀਂ ਆ ਸਕਿਆ। ਕੇਕੇਆਰ ਖਿਲਾਫ ਮੈਚ ਤੋਂ ਪਹਿਲਾਂ ਫਰਗੂਸਨ ਦੀ ਸੱਟ ਬਾਰੇ ਅਪਡੇਟ ਦਿੰਦੇ ਹੋਏ, ਪੰਜਾਬ ਕਿੰਗਜ਼ ਦੇ ਗੇਂਦਬਾਜ਼ੀ ਕੋਚ ਜੇਮਜ਼ ਹੋਪਸ ਨੇ ਕਿਹਾ, “ਫਰਗੂਸਨ ਅਣਮਿੱਥੇ ਸਮੇਂ ਲਈ ਬਾਹਰ ਹੈ ਅਤੇ ਟੂਰਨਾਮੈਂਟ ਦੇ ਅੰਤ ਤੱਕ ਉਸਦੇ ਵਾਪਸ ਆਉਣ ਦੀ ਬਹੁਤ ਘੱਟ ਸੰਭਾਵਨਾ ਹੈ। ਮੈਨੂੰ ਲੱਗਦਾ ਹੈ ਕਿ ਉਸਨੇ ਖੁਦ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਲਿਆ ਹੈ।” ਜੇਕਰ ਫਰਗੂਸਨ ਟੂਰਨਾਮੈਂਟ ਤੋਂ ਬਾਹਰ ਹੋ ਜਾਂਦਾ ਹੈ, ਤਾਂ ਇਹ ਕਪਤਾਨ ਸ਼੍ਰੇਅਸ ਅਈਅਰ ਲਈ ਇੱਕ ਵੱਡਾ ਝਟਕਾ ਹੋਵੇਗਾ।