ਕਿਸਾਨ ਆਗੂਆਂ ਦੀ ਅਹਿਮ ਮੀਟਿੰਗ ਅੱਜ, ਅਗਲੀ ਰਣਨੀਤੀ ’ਤੇ ਹੋਵੇਗੀ ਚਰਚਾ
Punjab Kisan leaders Meeting: ਚੰਡੀਗੜ੍ਹ: ਕਿਸਾਨ ਆਗੂਆਂ ਵੱਲੋਂ ਅੱਜ 13 ਅਗਸਤ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਜੁੜੇ ਲੰਬਿਤ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲੇ ਕਿਸਾਨ ਅੰਦੋਲਨ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ’ਤੇ ਚਰਚਾ ਕਰਦਿਆਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਕਿਸਾਨ ਆਗੂ 1 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਪ੍ਰਦਰਸ਼ਨ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕਰਨਗੇ। ਇਸ ਦੇ ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਦਰਸ਼ਨ ਨੂੰ ਲੈ ਕੇ ਸਾਂਝੀ ਰਣਨੀਤੀ ਬਣਾਈ ਜਾ ਸਕੇ। ਮੀਟਿੰਗ ਵਿੱਚ ਭਵਿੱਖ ਦੀ ਕਿਸਾਨੀ ਲਹਿਰ ਨੂੰ ਲੈ ਕੇ ਵੀ ਅਹਿਮ ਫੈਸਲਾ ਹੋਣ ਦੀ ਸੰਭਾਵਨਾ ਹੈ। ਕਿਸਾਨ ਆਗੂਆਂ ਵੱਲੋਂ ਨਵਾਂ ਅੰਦੋਲਨ ਜਾਂ ਮੋਰਚਾ ਸ਼ੁਰੂ ਕਰਨ ਸਬੰਧੀ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਇਸ ਮੀਟਿੰਗ ਨੂੰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਕਿਸਾਨੀ ਸਿਆਸਤ ਅਤੇ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੀ ਰਣਨੀਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।