Punjab Municipal Elections: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 21 ਦਸੰਬਰ ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਖਤਮ ਹੋਣ ਤੋਂ ਬਾਅਦ ਹੀ ਪੋਲਿੰਗ ਸਟੇਸ਼ਨਾਂ ’ਤੇ ਹੀ ਵੋਟਾਂ […]
ਮਨਵੀਰ ਰੰਧਾਵਾ
By : Updated On: 12 Jan 2025 16:53:PM
Punjab Municipal Elections: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 21 ਦਸੰਬਰ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਖਤਮ ਹੋਣ ਤੋਂ ਬਾਅਦ ਹੀ ਪੋਲਿੰਗ ਸਟੇਸ਼ਨਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ, ਉਨ੍ਹਾਂ ਕਿਹਾ ਕਿ ਕੁੱਲ 3,809 ਪੋਲਿੰਗ ਬੂਥ ਬਣਾਏ ਗਏ ਹਨ।

ਸਵੇਰ 10:42 ਵਜੇ ਅੰਮ੍ਰਿਤਸਰ ਨਗਰ ਨਿਗਮ ਦੇ 85 ਵਾਰਡਾਂ ਅਤੇ ਜ਼ਿਲ੍ਹੇ ਦੀਆਂ ਪੰਜ ਨਗਰ ਕੌਂਸਲਾਂ ਵਿੱਚ ਵੋਟਾਂ ਪੈਣੀਆਂ ਜਾਰੀ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੁਝ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਵੇਰੇ 9 ਵਜੇ ਤੱਕ 9 ਫੀਸਦ ਮਤਦਾਨ ਹੋਇਆ ਸੀ। ਅਜਨਾਲਾ ਵਿੱਚ 12 ਫੀਸਦ ਅਤੇ ਬਾਬਾ ਬਕਾਲਾ ਵਿੱਚ 10 ਫੀਸਦ ਮਤਦਾਨ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਥਾਵਾਂ ਤੇ ਪਿੰਕ ਬੂਥ ਵੀ ਬਣਾਏ ਗਏ ਹਨ

ਸਵੇਰ 10:30 ਵਜੇ ਪਟਿਆਲਾ ਚ ਨਗਰ ਨਿਗਮ ਲਈ ਜਾਰੀ ਵੋਟਾਂ ਦੌਰਾਨ ਵਾਰਡ ਨੰਬਰ 40 ਝੜੱਪ ਹੋਣ ਦੀਆਂ ਖਬਰਾਂ ਹਨ ਜਿਸ ਦੌਰਾਨ ਦੋ ਧਿਰਾਂ ਦੇ ਵਿੱਚ ਇੱਟਾਂ ਰੋੜੇ ਵੀ ਚੱਲੇ ਤੇ ਇਸ ਮੌਕੇ ਇੱਕ ਸੁਰੱਖਿਆ ਮੁਲਾਜ਼ਮ ਦੇ ਜਖਮੀ ਹੋਣ ਦਾ ਸਮਾਚਾਰ ਵੀ ਹੈ।

ਉਧਰ ਅਜਿਹੀ ਘਟਨਾ ਦਾ ਪਤਾ ਲੱਗਣ ‘ਤੇ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਵੀ ਮੌਕੇ ‘ਤੇ ਪਹੁੰਚ ਗਏ ਸਨ। ਜਿਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਏ ਹਨ ਕਿ ਸਤਾਧਾਰੀ ਧਿਰ ਵੱਲੋਂ ਹਰਿਆਣਾ ਤੋਂ ਬੁਲਾਏ ਗਏ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ।।

ਸਵੇਰ 10 ਵਜੇ: ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ, ਪਰ ਠੰਢ ਦਾ ਮਾਹੌਲ ਹੋਣ ਕਾਰਨ ਸਵੇਰ ਸਮੇਂ ਵੋਟਰ ਘਰੋਂ ਨਹੀਂ ਨਿਕਲੇ। ਪਰ ਸਮਾਂ ਬੀਤਣ ਦੇ ਨਾਲ ਨਾਲ ਵੋਟਰਾਂ ਨੇ ਆਉਣਾ ਸ਼ੁਰੂ ਕੀਤਾ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਵੇਰੇ 9 ਵਜੇ ਤੱਕ ਨਗਰ ਨਿਗਮ ਲੁਧਿਆਣਾ ਵਿੱਚ 5.4 ਫੀਸਦੀ ਵੋਟਿੰਗ ਹੀ ਹੋਈ ਹੈ। ਕੌਂਸਲਾਂ ਵਿੱਚ 9.8 ਫੀਸਦੀ ਵੋਟਿੰਗ ਹੋਈ ਹੈ। ਜਦਕਿ ਮਲੌਦ ਵਿੱਚ 16.1 ਫੀਸਦੀ ਵੋਟਾਂ ਪੈ ਚੁੱਕੀਆਂ ਹਨ। 

 ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਰਹੇ ਹਨ। ਇਸੇ ਦੌਰਾਨ ਪਟਿਆਲਾ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਾਰਡ ਨੰਬਰ 40 ਵਿੱਚ ਮਾਮੂਲੀ ਝੜਪ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪਟਿਆਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਪਟਿਆਲਾ ਦੀ ਚੋਣ ਦੌਰਾਨ ਚੋਣ ਮੈਦਾਨ ਵਿੱਚ ਉਤਰੇ ਭਾਜਪਾ ਦੇ ਦੋ ਦਰਜਨ ਦੇ ਕਰੀਬ ਉਮੀਦਵਾਰਾਂ ਨੂੰ ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਅੱਜ ਤੜਕਸਾਰ ਭਾਜਪਾ ਦੇ ਪਟਿਆਲਾ ਵਿੱਚ ਸਾਰੇ ਉਮੀਦਵਾਰਾਂ ਨੂੰ ਦੋ ਤੋਂ ਤਿੰਨ ਸੁਰੱਖਿਆ ਕਰਮੀ ਮੁਹਈਆ ਕਰਵਾਈ ਗਏ ਹਨ।

09:45 ਵਜੇ ਉਧਰ ਪਟਿਆਲਾ ਦੇ 11 ਨੰਬਰ ਵਾਰਡ ਵਿੱਚੋਂ ਚੋਣ ਲੜ ਰਹੀ ਅਕਾਲੀ ਦਲ ਦੀ ਇੱਕ ਉਮੀਦਵਾਰ ਦੇ ਪਤੀ ਸੁਖਵਿੰਦਰ ਪਾਲ ਸਿੰਘ ਮਿੰਟਾਂ ਸੱਤਾਧਾਰੀ ਧਿਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਆਪਣੇ ਇਲਾਕੇ ਵਿਚਲੀ ਇੱਕ ਟੈਂਕੀ ’ਤੇ ਜਾ ਚੜਿਆ। ਸੁਖਵਿੰਦਰ ਪਾਲ ਨੇ ਬੀਤੇ ਦਿਨ ਵੀ ਪ੍ਰੈਸ ਕਾਨਫਰੰਸ ਕਰਦਿਆਂਵਿਰੋਧੀਆਂ ’ਤੇ ਉਸ ਨੂੰ ਡਰਾਉਣ ਧਮਕਾਉਣ ਦੇ ਦੋਸ਼ ਲਾਏ ਸਨ।

ਸਵੇਰ 08:45 ਵਜੇ

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪ੍ਰਿਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ। 

Read Latest News and Breaking News at Daily Post TV, Browse for more News

Ad
Ad