Banner
Banner

Punjab Municipal Elections Dates : ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

Punjab Municipal Elections Dates: ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਉਡੀਕ ਖ਼ਤਮ ਹੋ ਗਈ ਹੈ। ਸੂਬਾ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਅੱਜ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ ਦੇ ਪ੍ਰੋਗਰਾਮ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪੂਰੇ ਸੂਬੇ ਦੇ […]
Amritpal Singh
By : Updated On: 11 May 2026 16:31:PM
Punjab Municipal Elections Dates : ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

Punjab Municipal Elections Dates: ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਉਡੀਕ ਖ਼ਤਮ ਹੋ ਗਈ ਹੈ। ਸੂਬਾ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਅੱਜ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ ਦੇ ਪ੍ਰੋਗਰਾਮ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪੂਰੇ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜਿਸ ਕਾਰਨ ਹੁਣ ਪ੍ਰਸ਼ਾਸਨਿਕ ਤਬਾਦਲਿਆਂ ਅਤੇ ਨਵੀਆਂ ਨੀਤੀਆਂ ਦੇ ਐਲਾਨਾਂ ‘ਤੇ ਰੋਕ ਲੱਗ ਗਈ ਹੈ।

ਮਹੱਤਵਪੂਰਨ ਤਾਰੀਖਾਂ ਅਤੇ ਸਮਾਂ:

  • ਨਾਮਜ਼ਦਗੀ ਪ੍ਰਕਿਰਿਆ: 13 ਮਈ ਤੋਂ 16 ਮਈ ਤੱਕ (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)।
  • ਕਾਗਜ਼ਾਂ ਦੀ ਪੜਤਾਲ: 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ।
  • ਨਾਮਜ਼ਦਗੀ ਵਾਪਸੀ: 19 ਮਈ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ ਅਤੇ ਉਸੇ ਦਿਨ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
  • ਵੋਟਿੰਗ ਦੀ ਤਾਰੀਖ: 26 ਮਈ (ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ)।
  • ਨਤੀਜੇ (ਗਿਣਤੀ): 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਚੋਣਾਂ ਦੇ ਅੰਕੜੇ ਅਤੇ ਪ੍ਰਬੰਧ:

ਇਸ ਵਾਰ ਚੋਣਾਂ ਵਿੱਚ ਕੁੱਲ 36,72,932 ਵੋਟਰ ਆਪਣੀ ਰਾਏ ਦਾ ਇਸਤੇਮਾਲ ਕਰਨਗੇ। ਵੋਟਰਾਂ ਦੇ ਵੇਰਵੇ ਅਨੁਸਾਰ:

  • ਪੁਰਸ਼ ਵੋਟਰ: 18,00,990
  • ਮਹਿਲਾ ਵੋਟਰ: 17,73,000
  • ਹੋਰ ਸ਼੍ਰੇਣੀ: 226

ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ 3,977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਵਰਗੇ ਵੱਡੇ ਸ਼ਹਿਰਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਿੰਗ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹ ਸਕੇ।

Read Latest News and Breaking News at Daily Post TV, Browse for more News

Ad
Ad