Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab News: ਨਵੇਂ ਸਾਲ ਤੋਂ ਪਹਿਲਾਂ ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕੇ ਕੀਤੇ ਗਏ ਸੀਲ!

Chandigarh News: ਨਵੇਂ ਸਾਲ ਤੋਂ ਪਹਿਲਾਂ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸ਼ਹਿਰ ‘ਚ ਤੈਅ ਰੇਟਾਂ ਤੋਂ ਘੱਟ ਰੇਟ ‘ਤੇ ਵੇਚੀ ਜਾ ਰਹੀ ਸ਼ਰਾਬ ਨੂੰ ਚੈੱਕ ਕਰਨ ਦੇ ਨਾਲ ਹੀ ਬਾਟਲਿੰਗ ਪਲਾਂਟ ‘ਚ ਪੈਕਿੰਗ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਤਹਿਤ ਸੈਕਟਰ-42 ਅਤੇ ਸੈਕਟਰ-61 ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਗਿਆ […]
ਲੇਖਕ : ਪ੍ਰਕਾਸ਼ਿਤ: 
Punjab News: ਨਵੇਂ ਸਾਲ ਤੋਂ ਪਹਿਲਾਂ ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕੇ ਕੀਤੇ ਗਏ ਸੀਲ!

Chandigarh News: ਨਵੇਂ ਸਾਲ ਤੋਂ ਪਹਿਲਾਂ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸ਼ਹਿਰ ‘ਚ ਤੈਅ ਰੇਟਾਂ ਤੋਂ ਘੱਟ ਰੇਟ ‘ਤੇ ਵੇਚੀ ਜਾ ਰਹੀ ਸ਼ਰਾਬ ਨੂੰ ਚੈੱਕ ਕਰਨ ਦੇ ਨਾਲ ਹੀ ਬਾਟਲਿੰਗ ਪਲਾਂਟ ‘ਚ ਪੈਕਿੰਗ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਤਹਿਤ ਸੈਕਟਰ-42 ਅਤੇ ਸੈਕਟਰ-61 ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਾਟਲਿੰਗ ਪਲਾਂਟ ਵੀ ਸੀਲ ਕਰ ਦਿੱਤਾ ਗਿਆ।

ਐਕਸਾਈਜ਼ ਵਿਭਾਗ ਦੀ ਟੀਮ ਨੇ ਮੰਗਲਵਾਰ ਦੇਰ ਸ਼ਾਮ ਜਾਂਚ ਦੌਰਾਨ ਬਾਟਲਿੰਗ ਪਲਾਂਟਾਂ ਨੂੰ ਲੈ ਕੇ ਚੱਲ ਰਹੇ ਨਿਰੀਖਣ ਦੌਰਾਨ ਮੈਸਰਜ਼ ਜੰਨਤ ਬ੍ਰੇਵਰੀਜ਼ ਪ੍ਰਾਈਵੇਟ ਲਿਮਟਿਡ ‘ਚ ਜਾਂਚ ਕਈ ਬੇਨਿਯਮੀਆਂ ਪਾਈਆਂ।

ਇਸ ਤੋਂ ਬਾਅਦ ਪਲਾਂਟ ਦੇ ਲਾਇਸੈਂਸ ਧਾਰਕ ਦੇ ਖ਼ਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਸੀ. ਅਤੇ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ‘ਚ ਚੱਲਣ ਵਾਲੇ ਸਾਰੇ ਰਿਟੇਲ ਠੇਕਿਆਂ ਦੀ ਵੀ ਚੈਕਿੰਗ ਕੀਤੀ ਗਈ ਸੀ।

ਇਨ੍ਹਾਂ ‘ਚ ਤੈਅ ਰੇਟਾਂ ਤੋਂ ਘੱਟ ਰੇਟਾਂ ‘ਤੇ ਸ਼ਰਾਬ ਵੇਚਣ ਵਾਲੇ ਠੇਕਿਆਂ ਖ਼ਿਲਾਫ਼ 18 ਦਸੰਬਰ ਨੂੰ ਸੈਕਟਰ-22 ਸੀ, 21 ਦਸੰਬਰ ਨੂੰ ਖੁੱਡਾ ਲਾਹੌਰਾ ਅਤੇ ਧਨਾਸ ਦੇ 2 ਠੇਕਿਆਂ ਦੇ ਨਾਲ ਹੀ ਹੁਣ ਉਕਤ ਦੋਵੇਂ ਠੇਕੇ ਵੀ ਸੀਲ ਕਰ ਦਿੱਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News