Banner
Banner

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ! ਪ੍ਰਾਪਰਟੀ ਟੈਕਸ ‘ਚ ਹੋਇਆ ਵਾਧਾ

Punjab News: ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਲਗਣ ਵਾਲੇ ਪ੍ਰਾਪਰਟੀ ਟੈਕਸ ਵਿੱਚ 5 ਫੀਸਦੀ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧੂ ਦਰ 1 ਅਪ੍ਰੈਲ 2025 ਤੋਂ ਲਾਗੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਇਹ ਵਾਧਾ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਆਮਦਨ ਵਿੱਚ […]
Dailypost News
By : Updated On: 18 Jul 2025 16:09:PM
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ! ਪ੍ਰਾਪਰਟੀ ਟੈਕਸ ‘ਚ ਹੋਇਆ ਵਾਧਾ

Punjab News: ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਲਗਣ ਵਾਲੇ ਪ੍ਰਾਪਰਟੀ ਟੈਕਸ ਵਿੱਚ 5 ਫੀਸਦੀ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧੂ ਦਰ 1 ਅਪ੍ਰੈਲ 2025 ਤੋਂ ਲਾਗੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੂਤਰਾਂ ਅਨੁਸਾਰ ਇਹ ਵਾਧਾ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਆਮਦਨ ਵਿੱਚ ਆ ਰਹੀ ਕਮੀ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ, ਤਾਂ ਜੋ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਸੇਵਾਵਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਨਵੀਂ ਦਰਾਂ ਤਹਿਤ, ਜਿਹੜੇ ਲੋਕ ਪਹਿਲਾਂ ਜੋ ਟੈਕਸ ਦੇ ਰਹੇ ਸਨ, ਹੁਣ ਉਨ੍ਹਾਂ ਨੂੰ ਉਸ ਦੇ ਮੁਕਾਬਲੇ 5 ਫੀਸਦੀ ਵੱਧ ਰਕਮ ਅਦਾ ਕਰਨੀ ਪਵੇਗੀ।

ਜਿਵੇਂ ਹੀ ਇਹ ਫ਼ੈਸਲਾ ਸਾਹਮਣੇ ਆਇਆ, ਵੱਖ-ਵੱਖ ਵਪਾਰਕ ਜਥੇਬੰਦੀਆਂ ਅਤੇ ਆਮ ਵਸਨੀਕਾਂ ਵੱਲੋਂ ਇਸ ਉੱਤੇ ਮਿਲੀ-ਜੁਲੀ ਪ੍ਰਤੀਕਿਰਿਆ ਦਿੱਤੀ ਗਈ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਇਹ ਵਾਧਾ ਮੱਧਵਰਗੀ ਉੱਤੇ ਹੋਰ ਆਰਥਿਕ ਦਬਾਅ ਪਾਏਗਾ, ਜਦਕਿ ਸਰਕਾਰ ਨੇ ਆਪਣੇ ਪੱਖ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਟੈਕਸ ਦਰਾਂ ਹਾਲੇ ਵੀ ਕਈ ਹੋਰ ਰਾਜਾਂ ਨਾਲੋਂ ਘੱਟ ਹਨ।

ਪ੍ਰਾਪਰਟੀ ਟੈਕਸ ਵਿੱਚ ਵਾਧੇ ਨਾਲ ਲਗਭਗ ਹਰ ਵਸਨੀਕ ਅਤੇ ਵਪਾਰੀ ਪ੍ਰਭਾਵਿਤ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਵਾਧਾ ਪੰਜਾਬੀਆਂ ਦੀ ਜੇਬ ਤੇ ਕਿੰਨਾ ਭਾਰੀ ਪੈਂਦਾ ਹੈ ਜਾਂ ਇਹ ਸੂਬੇ ਦੇ ਸ਼ਹਿਰੀ ਢਾਂਚੇ ਨੂੰ ਸਧਾਰਨ ਵਿੱਚ ਸਹਾਇਕ ਸਾਬਤ ਹੁੰਦਾ ਹੈ।

Read Latest News and Breaking News at Daily Post TV, Browse for more News

Ad
Ad