Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Punjab News: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

Punjab News:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 423 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Read Latest News and Breaking News at Daily Post TV, Browse for more News

Ad
Ad

Punjab District News