Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Punjab News: ਹੜ੍ਹ ਅਲਰਟ ਵਿਚਾਲੇ ਸਿਹਤ ਵਿਭਾਗ ਵੱਲੋਂ ਪੰਜਾਬ ‘ਚ ਐਡਵਾਇਜ਼ਰੀ ਜਾਰੀ, ਪੜ੍ਹੋ…

Punjab News: ਪੰਜਾਬ ਵਿੱਚ ਇਸ ਵੇਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਜਿੱਥੇ ਲੋਕਾਂ ਨੂੰ ਹੜ੍ਹ ਦੀ ਮਾਰ ਝੱਲਣੀ ਪੈ ਰਹੀ ਹੈ, ਓਥੇ ਹੀ ਕਈ ਕਿਸਮ ਦੀਆਂ ਜਾਨਲੇਵਾ ਬਿਮਾਰੀਆਂ ਵੀ ਦਸਤਕ ਦੇਣ ਵਾਲੀਆਂ ਹਨ। ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਪੰਜਾਬ ਵਿੱਚ ਇਸ ਵੇਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਜਿੱਥੇ ਲੋਕਾਂ ਨੂੰ ਹੜ੍ਹ ਦੀ ਮਾਰ ਝੱਲਣੀ ਪੈ ਰਹੀ ਹੈ, ਓਥੇ ਹੀ ਕਈ ਕਿਸਮ ਦੀਆਂ ਜਾਨਲੇਵਾ ਬਿਮਾਰੀਆਂ ਵੀ ਦਸਤਕ ਦੇਣ ਵਾਲੀਆਂ ਹਨ। ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਦੇ ਸਿਹਤ ਤੇ ਕਲਿਆਣ ਮੰਤਰੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਵੱਲੋਂ ਇੱਕ ਜਾਗਰੂਕਤਾ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ।

ਰਾਹਤ ਕੈਂਪਾਂ ‘ਚ ਸਮਾਂ ਬਿਤਾਉਣ ਵਾਲੇ ਪਰਿਵਾਰਾਂ ਨੂੰ ਖਾਸ ਅਪੀਲ
ਇਸ ਰਾਹੀਂ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਵਿੱਚ ਸਮਾਂ ਬਿਤਾਉਣ ਵਾਲੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਰਾਹਤ ਕੈਂਪਾਂ ਵਿੱਚ ਤੌਲੀਆ, ਕੱਪੜੇ ਜਾਂ ਬਿਸਤਰੇ ਸਾਂਝੇ ਨਾ ਕਰਨ। ਜੇ ਜ਼ਖਮ, ਛਾਲੇ ਜਾਂ ਸੈਕੰਡਰੀ ਇਨਫੈਕਸ਼ਨ ਨਜ਼ਰ ਆਉਣ ਤਾਂ ਸਿਹਤ ਕਰਮਚਾਰੀਆਂ ਜਾਂ ਨਜ਼ਦੀਕੀ ਸਿਹਤ ਕੇਂਦਰ ਨੂੰ ਤੁਰੰਤ ਸੂਚਿਤ ਕਰੋ। ਸਿਰਫ ਉਬਲਿਆ ਹੋਇਆ ਜਾਂ ਕਲੋਰੀਨ ਮਿਲਿਆ ਪਾਣੀ ਹੀ ਪੀਓ। ਕਮਜ਼ੋਰੀ ਦੇ ਪਹਿਲੇ ਲੱਛਣ ਨਜ਼ਰ ਆਉਣ ‘ਤੇ ORS ਲੈਣਾ ਸ਼ੁਰੂ ਕਰੋ ਅਤੇ ਨਜ਼ਦੀਕੀ ਸਿਹਤ ਕੈਂਪ/ਸੰਸਥਾ ‘ਤੇ ਜਾਓ।

ਪਾਣੀ ਇਕੱਠਾ ਨਾ ਹੋਣ ਦਿਓ ਅਤੇ ਸਾਰੇ ਬਰਤਨ ਢੱਕ ਕੇ ਰੱਖੋ। ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਹਰ ਰਾਤ ਮੱਛਰਦਾਨੀ ਲਗਾ ਕੇ ਸੋਵੋ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਵਧਾਨੀ ਨਾਲ ਚੱਲੋ ਅਤੇ ਸੱਪ ਦੇ ਡੱਸਣ ਤੋਂ ਬਚਣ ਲਈ ਜੁੱਤੇ ਅਤੇ ਟਾਰਚ ਦੀ ਵਰਤੋਂ ਕਰੋ। ਚੱਕਤੇ ਅਤੇ ਫੰਗਸ ਇਨਫੈਕਸ਼ਨ ਤੋਂ ਬਚਣ ਲਈ ਸੁੱਕੇ ਕੱਪੜੇ ਪਹਿਨੋ ਅਤੇ ਆਪਣੀ ਤਵਚਾ ਸਾਫ਼ ਰੱਖੋ। ਇਸ ਮੌਕੇ ‘ਤੇ ਸਿਹਤ ਵਿਭਾਗ ਮੋਗਾ ਦਾ ਮਾਸ ਮੀਡੀਆ ਵਿੰਗ ਵੀ ਮੌਜੂਦ ਸੀ।

Read Latest News and Breaking News at Daily Post TV, Browse for more News

Ad
Ad

Punjab District News