Transfers in Punjab Revenue Department: ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਨੀਤੀ ਹੈ। ਜਿਸ ਦੇ ਚਲਦਿਆਂ ਅੱਜ ਸੂਬੇ ਭਰ ਵਿੱਚ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ।
ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਤਹਿਸੀਲਾਂ ਵਿੱਚ ਕੰਮ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਕਿਸੇ ਖਿਲਾਫ਼ ਵੀ ਮਿਲ ਰਹੀ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।