Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Punjab News: ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਦੋ ਹੋਟਲਾਂ ‘ਚ ਛਾਪੇਮਾਰੀ ਦੌਰਾਨ 9 ਨੌਜਵਾਨ ਅਤੇ 18 ਲੜਕੀਆਂ ਗ੍ਰਿਫਤਾਰ

Moga News: ਮੋਗਾ ਪੁਲਿਸ ਨੇ ਜੀ.ਟੀ. ਰੋਡ ‘ਤੇ ਸਥਿਤ ਦੋ ਹੋਟਲਾਂ ‘ਚ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਗੈਰਕਾਨੂੰਨੀ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕਾਰਵਾਈ ਦੌਰਾਨ 9 ਨੌਜਵਾਨਾਂ ਅਤੇ 18 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰੇ ਖ਼ਿਲਾਫ਼ ਇਮੋਰਲ ਟ੍ਰੈਫਿਕ ਐਕਟ (Immoral Traffic Prevention Act) ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਲੜਕੀਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Moga News: ਮੋਗਾ ਪੁਲਿਸ ਨੇ ਜੀ.ਟੀ. ਰੋਡ ‘ਤੇ ਸਥਿਤ ਦੋ ਹੋਟਲਾਂ ‘ਚ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਗੈਰਕਾਨੂੰਨੀ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕਾਰਵਾਈ ਦੌਰਾਨ 9 ਨੌਜਵਾਨਾਂ ਅਤੇ 18 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰੇ ਖ਼ਿਲਾਫ਼ ਇਮੋਰਲ ਟ੍ਰੈਫਿਕ ਐਕਟ (Immoral Traffic Prevention Act) ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਗ੍ਰਿਫਤਾਰ ਲੜਕੀਆਂ ਨੂੰ ਸਖੀ ਸੈਂਟਰ ‘ਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਮੋਗਾ ਦੇ ਕੁਝ ਹੋਟਲਾਂ ਵਿੱਚ ਹੋਰ ਸ਼ਹਿਰਾਂ ਅਤੇ ਪਿੰਡਾਂ ਤੋਂ ਨੌਜਵਾਨ ਅਤੇ ਲੜਕੀਆਂ ਆ ਕੇ ਗਲਤ ਧੰਦੇ ਕਰ ਰਹੇ ਹਨ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ ਦੋ ਵੱਖ-ਵੱਖ ਹੋਟਲਾਂ ਵਿੱਚ ਰਾਤ ਦੌਰਾਨ ਛਾਪੇਮਾਰੀ ਕੀਤੀ।

ਇੱਕ ਹੋਟਲ ‘ਚੋਂ 1 ਨੌਜਵਾਨ ਅਤੇ 8 ਲੜਕੀਆਂ ਮਿਲੀਆਂ, ਜਦਕਿ ਦੂਜੇ ਹੋਟਲ ਵਿੱਚੋਂ 8 ਨੌਜਵਾਨ ਅਤੇ 10 ਲੜਕੀਆਂ ਗ੍ਰਿਫਤਾਰ ਕੀਤੀਆਂ ਗਈਆਂ। ਇਹ ਸਾਰੇ ਵਿਅਕਤੀ ਹੋਰ ਸ਼ਹਿਰਾਂ ਅਤੇ ਪਿੰਡਾਂ ਤੋਂ ਆ ਕੇ ਇਥੇ ਗੈਰਕਾਨੂੰਨੀ ਤੌਰ ‘ਤੇ ਦੇਹ ਵਪਾਰ ਕਰ ਰਹੇ ਸਨ।

ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਜਾਰੀ ਹੈ। ਲੜਕੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News