Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਗੁੱਜਰਾਂ ਤੇ ਪਰਵਾਸੀਆਂ ਨੂੰ ਜ਼ਮੀਨ ਦੇਣ ਖ਼ਿਲਾਫ਼ ਪੰਚਾਇਤ ਵੱਲੋਂ ਮਤਾ ਪਾਸ

Punjab Panchayat passes resolution: ਤਰਨਤਾਰਨ: ਇਤਿਹਾਸਕ ਧਰਤੀ ਸ੍ਰੀ ਖਡੂਰ ਸਾਹਿਬ ਨਾਲ ਸਬੰਧਤ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੀ ਪੰਚਾਇਤ ਅਤੇ ਮੁਹਤਬਰਾਂ ਵੱਲੋਂ ਗੁੱਜਰਾਂ ਅਤੇ ਪਰਵਾਸੀਆਂ ਨੂੰ ਜ਼ਮੀਨ ਵੇਚਣ ਜਾਂ ਠੇਕੇ ’ਤੇ ਦੇਣ ਦੇ ਸਬੰਧ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਅਤੇ ਪਿੰਡ ਦੇ ਮੁਹਤਬਰਾਂ ਵੱਲੋਂ ਸਾਂਝੇ ਤੌਰ ’ਤੇ ਪਾਸ ਕੀਤੇ ਮਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁੱਜਰਾਂ ਤੇ ਪਰਵਾਸੀਆਂ ਨੂੰ ਜ਼ਮੀਨ ਦੇਣ ਖ਼ਿਲਾਫ਼ ਪੰਚਾਇਤ ਵੱਲੋਂ ਮਤਾ ਪਾਸ

Punjab Panchayat passes resolution: ਤਰਨਤਾਰਨ: ਇਤਿਹਾਸਕ ਧਰਤੀ ਸ੍ਰੀ ਖਡੂਰ ਸਾਹਿਬ ਨਾਲ ਸਬੰਧਤ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੀ ਪੰਚਾਇਤ ਅਤੇ ਮੁਹਤਬਰਾਂ ਵੱਲੋਂ ਗੁੱਜਰਾਂ ਅਤੇ ਪਰਵਾਸੀਆਂ ਨੂੰ ਜ਼ਮੀਨ ਵੇਚਣ ਜਾਂ ਠੇਕੇ ’ਤੇ ਦੇਣ ਦੇ ਸਬੰਧ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਅਤੇ ਪਿੰਡ ਦੇ ਮੁਹਤਬਰਾਂ ਵੱਲੋਂ ਸਾਂਝੇ ਤੌਰ ’ਤੇ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਹੈ ਕਿ ਪਿੰਡ ਵਿੱਚ ਗੁੱਜਰਾਂ ਅਤੇ ਪਰਵਾਸੀਆਂ ਨੂੰ ਜ਼ਮੀਨ ਨਾ ਤਾਂ ਠੇਕੇ ’ਤੇ ਦਿੱਤੀ ਜਾਵੇਗੀ ਅਤੇ ਨਾ ਹੀ ਵੇਚੀ ਜਾਵੇਗੀ।

ਮਤੇ ਵਿੱਚ ਪਿੰਡ ਦੀ ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਇਸ ਫੈਸਲੇ ਨੂੰ ਲਾਗੂ ਕਰਨ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਪੰਚਾਇਤ ਵੱਲੋਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਗੁੱਜਰਾਂ ਜਾਂ ਪਰਵਾਸੀਆਂ ਨੂੰ ਜ਼ਮੀਨ ਵੇਚਦਾ ਜਾਂ ਠੇਕੇ ’ਤੇ ਦਿੰਦਾ ਹੈ ਤਾਂ ਅਜਿਹੀ ਜ਼ਮੀਨ ਦੀ ਰਜਿਸਟਰੀ ਨਾ ਕੀਤੀ ਜਾਵੇ। ਪੰਚਾਇਤ ਵੱਲੋਂ ਪਾਸ ਕੀਤੇ ਮਤੇ ਦੀ ਕਾਪੀ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪੰਚਾਇਤ ਅਤੇ ਪਿੰਡ ਦੇ ਮੁਹਤਬਰਾਂ ਦੀ ਸਹਿਮਤੀ ਦਾ ਜ਼ਿਕਰ ਕੀਤਾ ਗਿਆ ਹੈ।

ਹਾਲਾਂਕਿ, ਕਿਸੇ ਭਾਈਚਾਰੇ ਜਾਂ ਪਰਵਾਸੀ ਸਮੂਹ ਨਾਲ ਸਬੰਧਤ ਲੋਕਾਂ ਨੂੰ ਜ਼ਮੀਨ ਦੀ ਖਰੀਦ-ਫਰੋਖ਼ਤ ਜਾਂ ਲੀਜ਼ ਤੋਂ ਰੋਕਣ ਵਾਲੇ ਅਜਿਹੇ ਫੈਸਲੇ ਦੀ ਕਾਨੂੰਨੀ ਸਥਿਤੀ ਵੱਖਰਾ ਮੁੱਦਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਤੇ ’ਤੇ ਪ੍ਰਸ਼ਾਸਨ ਵੱਲੋਂ ਕੀ ਰੁਖ਼ ਅਪਣਾਇਆ ਜਾਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕੀ ਕਾਰਵਾਈ ਸਾਹਮਣੇ ਆਉਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News