Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ‘ਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਕੀਤਾ ਢੇਰ

Punjab DGP on Crime: ਡੀਜੀਪੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। Punjab Police Action against Gangsters/Criminals: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ […]
ਲੇਖਕ : ਪ੍ਰਕਾਸ਼ਿਤ: 
ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ‘ਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਕੀਤਾ ਢੇਰ

Punjab DGP on Crime: ਡੀਜੀਪੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

Punjab Police Action against Gangsters/Criminals: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ‘ਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ ਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਕਾਰਵਾਈਆਂ ਦੌਰਾਨ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ, ਜਦੋਂ ਕਿ 41 ਜ਼ਖਮੀ

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪੁਲਿਸ ਪਾਰਟੀ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 324 ਵਾਰ ਦੋ-ਤਰਫ਼ਾ ਗੋਲੀਬਾਰੀ ਹੋਈ, ਜਿਸ ਦੌਰਾਨ ਪੁਲਿਸ ਨੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 515 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਚੋਂ ਕਾਰਵਾਈਆਂ ਦੌਰਾਨ 319 ਜ਼ਖਮੀ ਵੀ ਹੋਏ। ਡੀਜੀਪੀ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਸਾਡੇ ਤਿੰਨ ਸਾਥੀ ਵੀ ਸ਼ਹੀਦ ਹੋ ਗਏ, ਜਦੋਂ ਕਿ 41 ਪੁਲਿਸ ਮੁਲਾਜ਼ਮ ਜ਼ਖਮੀ ਹੋਏ।

ਏਜੀਟੀਐਫ ਦੇ ਗਠਨ ਤੋਂ ਬਾਅਦ ਇਸ ਯੂਨਿਟ ਨੇ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਲਗਾਤਾਰ ਠੋਸ ਕਾਰਵਾਈਆਂ ਜਾਰੀ ਰੱਖੀਆਂ ਹਨ। ਜ਼ਿਕਰਯੋਗ ਹੈ ਕਿ ਏਜੀਟੀਐਫ ਦੀਆਂ ਟੀਮਾਂ ਵੱਲੋਂ ਅਪਰਾਧੀਆਂ ਵਿਰੁੱਧ ਸਾਂਝੀ ਕਾਰਵਾਈ ਲਈ ਵੱਖ-ਵੱਖ ਫੀਲਡ ਯੂਨਿਟਾਂ ਨਾਲ ਅਸਲ-ਸਮੇਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News