Banner
Banner

‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ […]
Khushi
By : Updated On: 24 Jun 2025 18:42:PM
‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19, 007 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 482 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 510  ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 89  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad