Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Punjab Police: ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ। Yudh Nasheyan Virudh Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Punjab Police: ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ।

Yudh Nasheyan Virudh Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.1 ਕਿਲੋ ਹੈਰੋਇਨ, 1.7 ਕਿਲੋ ਅਫੀਮ, 696 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 344 ਥਾਵਾਂ ਤੇ ਛਾਪੇ ਮਾਰੇ ਹਨ। ਪੁਲੀਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 344 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲੀਸ ਨੇ ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News