Mankirat Aulakh: ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ ਦਿੱਲੀ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਪਰੰਤੂ ਪੁਲਿਸ ਦੀ ਟੀਮ ਨੇ ਉਸਨੂੰ ਏਅਰਪੋਰਟ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮੋਹਾਲੀ ਪੁਲਿਸ ਲਈ ਵੱਡੀ ਸਫਲਤਾ ਮੰਨੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹਰਜਿੰਦਰ ਸਿੰਘ, ਖੁੱਡਾ ਜੱਸੂ ਥਾਣਾ ਸਰੰਗਪੁਰ, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਉਸਨੇ ਆਪਣਾ ਦੂਸਰਾ ਨਾਮ ਰਵਿੰਦਰ ਸਿੰਘ ਪੁੱਤਰ ਮਲਾਰਾ ਸਿੰਘ ਬਾਸੀ ਖੁੱਡਾ ਜੱਸੂ, ਥਾਣਾ ਸਰੰਗਪੁਰ ਰੱਖਿਆ ਹੋਇਆ ਸੀ।
ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ ਦਿੱਲੀ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਪਰੰਤੂ ਪੁਲਿਸ ਦੀ ਟੀਮ ਨੇ ਉਸਨੂੰ ਏਅਰਪੋਰਟ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ, ਮਨਕੀਰਤ ਔਲਖ ਅਤੇ ਉਸਦੇ ਪਰਿਵਾਰ ਨੂੰ ਮਿਲੀਆਂ ਧਮਕੀਆਂ ਦੀ ਜਾਂਚ ਦੌਰਾਨ ਹਰਜਿੰਦਰ ਸਿੰਘ ਉਰਫ਼ ਰਵਿੰਦਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਹੁਣ ਉਸਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।