Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਨਸ਼ੇ ’ਚ ਸਰਕਾਰੀ ਗੱਡੀ ਚਲਾਉਣ ਵਾਲਾ ASI ਸਸਪੈਂਡ, ਕਈ ਗੱਡੀਆਂ ਨੂੰ ਮਾਰੀ ਸੀ ਟੱਕਰ

Punjab Police ASI suspended: ਜਲੰਧਰ: ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਅਤੇ ਕਈ ਵਾਹਨਾਂ ਨੂੰ ਟੱਕਰ ਮਾਰਨ ਵਾਲੇ ASI ਨੂੰ ਐੱਸਐੱਸਪੀ ਨੇ ਸਸਪੈਂਡ ਕਰ ਦਿੱਤਾ ਹੈ। ਮੈਡੀਕਲ ਜਾਂਚ ਵਿੱਚ ASI ਦੇ ਸ਼ਰਾਬ ਪੀਤੀ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ASI ਗੁਰਸਿੰਦਰ ਸਿੰਘ ਜਲੰਧਰ ਪੁਲਿਸ ਲਾਈਨ ਵਿੱਚ ਤਾਇਨਾਤ […]
By : Updated On: 07 Oct 2026 15:08:PM
ਨਸ਼ੇ ’ਚ ਸਰਕਾਰੀ ਗੱਡੀ ਚਲਾਉਣ ਵਾਲਾ ASI ਸਸਪੈਂਡ, ਕਈ ਗੱਡੀਆਂ ਨੂੰ ਮਾਰੀ ਸੀ ਟੱਕਰ

Punjab Police ASI suspended: ਜਲੰਧਰ: ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਅਤੇ ਕਈ ਵਾਹਨਾਂ ਨੂੰ ਟੱਕਰ ਮਾਰਨ ਵਾਲੇ ASI ਨੂੰ ਐੱਸਐੱਸਪੀ ਨੇ ਸਸਪੈਂਡ ਕਰ ਦਿੱਤਾ ਹੈ। ਮੈਡੀਕਲ ਜਾਂਚ ਵਿੱਚ ASI ਦੇ ਸ਼ਰਾਬ ਪੀਤੀ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ASI ਗੁਰਸਿੰਦਰ ਸਿੰਘ ਜਲੰਧਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ ਅਤੇ ਭੋਗਪੁਰ ਨੈਸ਼ਨਲ ਹਾਈਵੇ ’ਤੇ ਰਿਕਵਰੀ ਵੈਨ ਦੀ ਡਿਊਟੀ ਕਰ ਰਿਹਾ ਸੀ। ਸੋਮਵਾਰ ਦੇਰ ਰਾਤ ਉਸ ਨੇ ਸੜਕ ਕਿਨਾਰੇ ਖੜ੍ਹੀਆਂ ਅਤੇ ਚੱਲ ਰਹੀਆਂ 3-4 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ, ਜਦਕਿ ਇੱਕ ਗੱਡੀ ਦਾ ਟਾਇਰ ਵੀ ਫਟ ਗਿਆ।

ਇਸ਼ਤਿਹਾਰ

ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਪੁਲਿਸ ਵਾਹਨ ਨੂੰ ਘੇਰ ਲਿਆ ਅਤੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਲੋਕਾਂ ਨੇ ਤੁਰੰਤ ਸਬੰਧਤ ਥਾਣੇ ਦੇ ਐੱਸਐੱਚਓ ਨੂੰ ਫੋਨ ਕਰਕੇ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ASI ਗੁਰਸਿੰਦਰ ਸਿੰਘ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਕਾਲਾ ਬਕਰਾ ਭੇਜਿਆ, ਜਿੱਥੇ ਮੈਡੀਕਲ ਰਿਪੋਰਟ ਵਿੱਚ ਉਸ ਦੇ ਸ਼ਰਾਬ ਦੇ ਨਸ਼ੇ ਵਿੱਚ ਹੋਣ ਦੀ ਪੁਸ਼ਟੀ ਹੋਈ।

ਪੁਲਿਸ ਲਾਈਨ ਭੇਜਿਆ, ਵਿਭਾਗੀ ਜਾਂਚ ਦੇ ਹੁਕਮ
ਰਿਪੋਰਟ ਮਿਲਣ ਤੋਂ ਬਾਅਦ ਜਲੰਧਰ ਦਿਹਾਤ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ (ਪੀਪੀਐੱਸ) ਨੇ ਤੁਰੰਤ ਕਾਰਵਾਈ ਕਰਦਿਆਂ ASI ਨੂੰ ਸਸਪੈਂਡ ਕਰ ਦਿੱਤਾ। ਉਸ ਨੂੰ ਵਾਪਸ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਡਿਊਟੀ ਦੌਰਾਨ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਵਿਭਾਗੀ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News