Punjab Police: ਪੁਲਿਸ ਮੁਤਾਬਕ ਬਲਜੀਤ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 7 ਮਾਮਲੇ ਦਰਜ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Encounter in Nawanshahr: ਨਵਾਂਸ਼ਹਿਰ ਦੇ ਕਟਾਰੀਆ ਪਿੰਡ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਉਸਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ ਗੋਲੀ ਉਸਦੀ ਲੱਤ ਵਿੱਚ ਲੱਗੀ। ਜ਼ਖ਼ਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਗੈਂਗਸਟਰ ਬਲਜੀਤ ਸਿੰਘ ਪਿੰਡ ਮੰਢਾਲੀ ਦਾ ਰਹਿਣ ਵਾਲਾ ਹੈ। ਗੈਂਗਸਟਰ ਨੇ 9-10 ਮਈ ਦੀ ਰਾਤ ਨੂੰ ਇੱਕ ਵਿਅਕਤੀ ਪ੍ਰੇਮ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮੰਢਾਲੀ ਪਿੰਡ ਦੇ ਧਰਮਿੰਦਰ ਸਿੰਘ ਨੇ ਕੈਨੇਡਾ ਤੋਂ ਪ੍ਰੇਮ ਸਿੰਘ ਨੂੰ ਮਾਰਨ ਦਾ ਕੰਟਰੈਕਟ ਦਿੱਤਾ ਸੀ।
ਐਸਐਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਬਲਜੀਤ ਸਿੰਘ ਪਿੰਡ ਦੇ ਨੇੜੇ ਨਾਲੇ ਕੋਲ ਖੜ੍ਹਾ ਹੈ। ਜਦੋਂ ਪੁਲਿਸ ਨੇ ਉੱਥੇ ਛਾਪਾ ਮਾਰਿਆ ਤਾਂ ਬਲਜੀਤ ਸਿੰਘ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਫਾਇਰਿੰਗ ਕੀਤੀ। ਜਿਸ ਵਿੱਚ ਬਲਜੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ। ਉਸਨੂੰ ਤੁਰੰਤ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਮੁਤਾਬਕ ਬਲਜੀਤ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 7 ਮਾਮਲੇ ਦਰਜ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।