Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਪੰਜਾਬ ਪੁਲਿਸ ਨੇ 400 ਕਿਸਾਨਾਂ ‘ਤੇ ਕੀਤੇ ਪਰਚੇ! ਬੀਤੇ ਦਿਨੀਂ ਬਠਿੰਡਾ ‘ਚ ਹੋਈ ਸੀ ਝੜਪ

Punjab Farmers: ਪੰਜਾਬ ਪੁਲਿਸ ਵੱਲੋਂ ਬਠਿੰਡਾ ਦੇ ਪਿੰਡ ਰਾਮਪੁਰਾ ਫ਼ੂਲ ਦੇ ਜਿਓਂਦ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਿਸਾਨਾਂ ਦੇ ਨਾਲ ਹੋਈ ਹਿੰਸਕ ਝੜਪ ਮਗਰੋਂ ਲਗਭਗ 400 ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਪਿੰਡ ਜਿਓਂਦ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚ ਤਿੱਖੀ […]
Nishant Malyan
By : Updated On: 20 Feb 2026 13:58:PM
ਪੰਜਾਬ ਪੁਲਿਸ ਨੇ 400 ਕਿਸਾਨਾਂ ‘ਤੇ ਕੀਤੇ ਪਰਚੇ! ਬੀਤੇ ਦਿਨੀਂ ਬਠਿੰਡਾ ‘ਚ ਹੋਈ ਸੀ ਝੜਪ

Punjab Farmers: ਪੰਜਾਬ ਪੁਲਿਸ ਵੱਲੋਂ ਬਠਿੰਡਾ ਦੇ ਪਿੰਡ ਰਾਮਪੁਰਾ ਫ਼ੂਲ ਦੇ ਜਿਓਂਦ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਿਸਾਨਾਂ ਦੇ ਨਾਲ ਹੋਈ ਹਿੰਸਕ ਝੜਪ ਮਗਰੋਂ ਲਗਭਗ 400 ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਬੁੱਧਵਾਰ ਨੂੰ ਪਿੰਡ ਜਿਓਂਦ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚ ਤਿੱਖੀ ਝੜਪ ਹੋਈ ਸੀ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਕਥਿਤ ਤੌਰ ‘ਤੇ ਪੱਥਰਬਾਜ਼ੀ ਦੀ ਗੱਲ ਆਖੀ ਜਾ ਰਹੀ ਹੈ। ਉੱਥੇ ਹੀ ਪੁਲਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ ਸਨ। ਫ਼ਿਲਹਾਲ ਇਸ ਬਾਰੇ ਪੁਲਸ ਦੇ ਕਿਸੇ ਵੀ ਅਫ਼ਸਰ ਵੱਲੋਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ਦੱਸ ਦਈਏ ਕਿ ਆਪਣੇ ਸਾਥੀਆਂ ਖ਼ਿਲਾਫ਼ ਹੋਏ ਪਰਚਿਆਂ ਦੇ ਮਾਮਲੇ ਵਿਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿਚ ਹੀ ਰੋਕ ਲਿਆ ਗਿਆ ਤੇ ਪਿੰਡ ਜਿਓਂਦ ਵਿਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਇਹ ਝੜਪ ਹੋ ਗਈ ਸੀ। ਹੁਣ ਪੁਲਿਸ ਵੱਲੋਂ ਇਸ ਮਾਮਲੇ ਵਿਚ 400 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News