Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

‘ਪੰਜਾਬ ਪੁਲਿਸ ਨੇ ਰਣਜੀਤ ਸਿੰਘ ਨੂੰ ਨਾਜਾਇਜ਼ ਮਾਰਿਆ’, BJP ਨੇ Gurdaspur Encounter ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

Ranjit Singh Encounter: ਪੰਜਾਬ ਦੇ ਗੁਰਦਾਸਪੁਰ ‘ਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਰਣਜੀਤ ਸਿੰਘ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰ ਰਹੀਆਂ ਹਨ ਅਤੇ ਐਨਕਾਊਂਟਰ ਨੂੰ ਫੇਕ ਦੱਸਿਆ ਜਾ ਰਿਹਾ ਹੈ। ਅੱਜ ਪੰਜਾਬ ਭਾਜਪਾ ਨੇ ਐਨਕਾਊਂਟਰ ‘ਤੇ ਸਵਾਲ […]
Nishant Malyan
By : Updated On: 27 Feb 2026 15:05:PM
‘ਪੰਜਾਬ ਪੁਲਿਸ ਨੇ ਰਣਜੀਤ ਸਿੰਘ ਨੂੰ ਨਾਜਾਇਜ਼ ਮਾਰਿਆ’, BJP ਨੇ Gurdaspur Encounter ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

Ranjit Singh Encounter: ਪੰਜਾਬ ਦੇ ਗੁਰਦਾਸਪੁਰ ‘ਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਰਣਜੀਤ ਸਿੰਘ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰ ਰਹੀਆਂ ਹਨ ਅਤੇ ਐਨਕਾਊਂਟਰ ਨੂੰ ਫੇਕ ਦੱਸਿਆ ਜਾ ਰਿਹਾ ਹੈ। ਅੱਜ ਪੰਜਾਬ ਭਾਜਪਾ ਨੇ ਐਨਕਾਊਂਟਰ ‘ਤੇ ਸਵਾਲ ਖੜੇ ਕਰਦੇ ਹੋਏ ਇਸਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਪੁਲਿਸ ਨੇ ਰਣਜੀਤ ਸਿੰਘ ਨੂੰ ਨਾਜਾਇਜ਼ ਮਾਰਿਆ ਹੈ।

ਇਸ਼ਤਿਹਾਰ

ਐਨਕਾਊਂਟਰ ਦੀ ਜਾਂਚ ਕਰਵਾਈ ਜਾਵੇ, ਮਾਮਲਾ ਸਰਕਾਰ ਦੀ ਭਰੋਸੇਯੋਗਤਾ ਦਾ: ਜਾਖੜ
ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਰਾਹੀਂ ਐਨਕਾਊਂਟਰ ‘ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਇਹ ਕੋਈ ਪਹਿਲਾ ਐਨਕਾਊਂਟਰ ਨਹੀਂ ਹੈ, ਅਸੀਂ ਕਾਲੇ ਦੌਰ ਦੇਖੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਫੇਕ ਐਨਕਾਊਂਟਰ ਬਰਦਾਸ਼ਤ ਨਹੀਂ ਹਨ, ਮਸਲਾ ਇਥੇ ਰਣਜੀਤ ਸਿੰਘ ਦਾ ਨਹੀਂ ਹੈ, ਸਗੋਂ ਪੰਜਾਬ ਪੁਲਿਸ ਦੀ ਕ੍ਰੈਡਿਬਿਲਟੀ ਦਾ ਹੈ। ਐਨਕਾਊਂਟਰ ਨੂੰ ਲੈ ਕੇ ਕਈ ਲੀਡਰਾਂ ਨੇ ਆਵਾਜ਼ ਬੁਲੰਦ ਕੀਤੀ ਹੈ, ਮਸਲਾ, ਸਰਕਾਰ ਦੀ ਹੈ ਭਰੋਸੇਯੋਗਤਾ ਦਾ ਹੈ, ਪਰ ਸਰਕਾਰ ਆਪਣਾ ਭਰੋਸਾ ਖੋ ਚੁੱਕੀ ਹੈ।

ਕੇਜਰੀਵਾਲ ਨੂੰ ਸਵਾਲ?
ਉਨ੍ਹਾਂ ਕਿਹਾ ਕਿ ਮੇਰਾ ਸਿੱਧਾ ਸਵਾਲ ਕੇਜਰੀਵਾਲ ਨੂੰ ਹੈ ਕਿ ਇਸ ਕੇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆਵੇ ਕਿ ਕੀ ਉਸਨੂੰ ਨਜਾਇਜ ਮਾਰਿਆ ਹੈ ਜਾਂ ਨਹੀਂ ? ਉਨ੍ਹਾਂ ਕਿਹਾ ਕਿ ਚਲੋ ਮੰਨ ਲੈਂਦੇ ਹਾਂ ਕਿ ਉਹ ਜ਼ੁਰਮ ‘ਚ ਸ਼ਾਮਲ ਸੀ, ਪਰ ਕੀ ਪੁਲਿਸ ਨੂੰ ਇਹ ਅਧਿਕਾਰ ਹੈ ਕਿ ਕਿਸੇ ਨੂੰ ਵੀ ਗੋਲੀ ਮਾਰ ਦਿਓ? ਇਹ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸੱਚ ਦੀ ਗੱਲ ਕਰਦੇ ਹਨ ਤਾਂ ਇਸ ਬਾਰੇ ਵੀ ਭਗਵੰਤ ਮਾਨ ਨੂੰ ਕਹੇ ਕਿ ਇਨਕੁਆਰੀ ਹੋਵੇ ਤਾਂ ਜੋ ਸੱਚ ਸਾਹਮਣੇ ਆਵੇ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਐਨਕਾਊਂਟਰ ਦੀ ਜਾਂਚ ਵਿੱਚ ਸੋਸ਼ਲ ਐਕਟੀਵਿਸਟ ਵੀ ਸ਼ਾਮਲ ਕੀਤੇ ਜਾਣ ਤਾਂ ਜੋ ਉਹ ਸੱਚ ਨੂੰ ਸੱਚ ਤੇ ਝੂਠ ਨੂੰ ਝੂਠ ਕਹਿਣ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਹ ਜੋ ਕਹਾਣੀ ਬਣਾਈ ਹੈ ਉਸ ਵਿਚੋਂ ਝੂਠ ਦੀ ਬਦਬੂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਐਨਕਾਊਂਟਰ ਸਹੀ ਵੀ ਹੈ ਤਾਂ ਵੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਹੁਣ ਲੋਕਾਂ ਨੂੰ ਪੁਲਿਸ ਦੀ ਗੱਲ ‘ਤੇ ਯਕੀਨ ਨਹੀਂ ਹੋ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News