Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਅਗਸਤ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਅਗਸਤ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 433 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 90 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News